10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਔਰਤ ਦੀ ਕੁੱਟਮਾਰ ਕਰਕੇ ਸੱਟਾਂ ਲਗਾਉਣ ਦੇ ਦੋਸ਼ ਹੇਠ ਔਰਤ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 20-07-2026

ਤਰਨ ਤਾਰਨ, 19 ਜੁਲਾਈ (ਪਰਮਜੀਤ ਜੋਸ਼ੀ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਇਕ ਔਰਤ ਦੀੰ ਕੁੱਟਮਾਰ ਕਰਨ ’ਤੇ ਇਕ ਔਰਤ ਸਮੇਤ 3 ਵਿਅਕਤੀਆਂ ਤੋਂ ਇਲਾਵਾ 2–3 ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਬਲਜਿੰਦਰ ਕੌਰ ਪਤਨੀ ਸਵ. ਜਗਜੀਤ ਸਿੰਘ ਵਾਸੀ ਪਿੰਡ ਦਿਆਲਪੁਰਾ ਨੇ ਦੱਸਿਆ ਕਿ ਉਸਦੇ ਪੇਕੇ ਪਿੰਡ ਮਾਣੋਚਾਲ੍ਹ ਵਿਖੇ ਹਨ ਅਤੇ ਉਸ ਦਾ ਆਪਣੇ ਤਾਏ ਸਕੱਤਰ ਸਿੰਘ ਨਾਲ ਜ਼ਮੀਨ ਦਾ ਝਗੜਾ ਚੱਲਦਾ ਹੈ। ਮਿਤੀ 2 ਜੁਲਾਈ 2026 ਨੂੰ ਉਹ ਆਪਣੀ ਜ਼ਮੀਨ ਪਿੰਡ ਮਾਣੋਚਾਲ੍ਹ ਵਿਖੇ ਗਈ ਤਾਂ ਵਕਤ ਕਰੀਬ 4 ਵਜੇ ਸ਼ਾਮ ਉਸ ਦਾ ਤਾਇਆ ਸਕੱਤਰ ਸਿੰਘ, ਤਾਏ ਦਾ ਲੜਕਾ ਦਲਜੀਤ ਸਿੰਘ ਅਤੇ ਤਾਈ ਕੁਲਵਿੰਦਰ ਕੌਰ ਸਮੇਤ 2–3 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਲੜਾਈ ਝਗੜਾ ਕੀਤਾ, ਉਸ ਦੀ ਕੁੱਟਮਾਰ ਕੀਤੀ ਤੇ ਗੁੱਝੀਆਂ ਸੱਟਾਂ ਮਾਰੀਆਂ ਤੇ ਮਾਰ ਦੇਣ ਦੀਆ ਧਮਕੀਆਂ ਦਿੰਦੇ ਹੋਏ ਉਥੋਂ ਚਲੇ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣਾ ਇਲਾਜ ਸਿਵਲ ਹਸਪਤਾਲ ਤਰਨ ਤਾਰਨ ਤੋਂ ਕਰਵਾਇਆ। ਹੁਣ ਤੱਕ ਮੁਹਤਬਰ ਵਿਅਕਤੀ ਰਾਜੀਨਾਵਾਂ ਕਰਵਾਉਂਦੇ ਰਹੇ, ਪਰ ਰਾਜੀਨਾਮਾ ਨਹੀਂ ਹੋ ਸਕਿਆ। ਇਸ ਸੰਬੰਧੀ ਏ.ਐਸ.ਆਈ. ਕੰਵਲਜੀਤ ਸਿੰਘ ਨੇ ਮਾਮਲੇ ਦੀ ਜਾਂਚ ਕਰਦਿਆਂ ਸਕੱਤਰ ਸਿੰਘ ਪੁੱਤਰ ਅਰੂੜ ਸਿੰਘ, ਦਲਜੀਤ ਸਿੰਘ ਪੁੱਤਰ ਸਕੱਤਰ ਸਿੰਘ, ਕੁਲਵਿੰਦਰ ਕੌਰ ਪਤਨੀ ਸਕੱਤਰ ਸਿੰਘ ਵਾਸੀਆਨ ਮਾਣੋਚਾਲ੍ਹ ਕਲਾਂ ਅਤੇ 2–3 ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਇਟਲੀ ਭੇਜਣ ਦੇ ਨਾਂਅ ’ਤੇ 8 ਲੱਖ 50 ਹਜ਼ਾਰ ਦੀ ਮਾਰੀ ਠੱਗੀ ਅਗਲੀ ਖ਼ਬਰ ਪਿਸਟਲ, ਰੌਂਦ, ਹੈਰੋਇਨ, ਡਰੱਗ ਮਨੀ, ਲਾਹਣ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।