10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 21-07-2026
ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)— ਡੀ.ਜੀ.ਪੀ. ਗੌਰਵ ਯਾਦਵ ਵਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖਿਲਾਫ ਚੱਲ ਰਹੀ ਜੰਗ ’ਚ ਸਾਰੀਆਂ ਸਬ-ਡਵੀਜ਼ਨਾਂ ’ਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਤਰਨ ਤਾਰਨ ਵਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ । ਜਿਸ ਤਹਿਤ 8 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੇ ਪਦਾਰਥ ਅਤੇ ਪਿਸਟਲ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਹੁਸਨਦੀਪ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਹਾੜਪੁਰ ਕਲਾਂ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 06 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਝਬਾਲ ਪੁਲਿਸ ਨੇ ਸਨੀਪਾਲ ਸਿੰਘ ਉਰਫ ਸੰਨੀ ਪੁੱਤਰ ਸਵਿੰਦਰ ਸਿੰਘ ਵਾਸੀ ਪੱਕਾ ਕਿਲਾ ਝਬਾਲ ਅਤੇ ਕੁਲਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪੱਕਾ ਕਿਲਾ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਅਤੇ 200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਪੁਲਿਸ ਨੇ ਹਰਪਾਲ ਸਿੰਘ ਉਰਫ ਭਾਲਾ ਪੁੱਤਰ ਬਲਕਾਰ ਸਿੰਘ ਵਾਸੀ ਚੱਕ ਮਹਿਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4.5 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਭਾਗ ਸਿੰਘ ਵਾਸੀ ਪਿੰਡ ਰਸੂਲਪੁਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਇਕ ਲਾਇਟਰ, ਪੰਨੀ ਸਿਲਵਰ ਹੈਰੋਇਨ ਨਾਲ ਲਿਬੜੀ ਹੋਈ, 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਖਾਲੜਾ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਸਰਚ ਦੌਰਾਨ ਪਿਸਟਲ ਸਮੇਤ ਖਾਲੀ ਮੈਗਜੀਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਚਮਕੌਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਚੇਲਾ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 9 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈਆਂ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਪੁਲਿਸ ਨੇ ਸੁਭਪ੍ਰੀਤ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਵਾਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਲਾਇਟਰ, ਪੰਨੀ ਸਿਲਵਰ ਹੈਰੋਇਨ ਨਾਲ ਲਿਬੜੀ ਹੋਈ, 20 ਰੁਪਏ ਦਾ ਨੋਟ ਬਰਾਮਦ ਕੀਤਾ। ਇਸੇ ਤਰ੍ਹਾਂ ਥਾਣਾ ਸਰਹਾਲੀ ਪੁਲਿਸ ਨੇ ਬਿਕਰਮ ਸਿੰਘ ਉਰਫ ਵਿੱਕੀ ਪੁੱਤਰ ਕੁਲਦੀਪ ਸਿੰਘ ਵਾਸੀ ਚੌਧਰੀਵਾਲਾ ਨੌਸਹਿਰਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਲਾਇਟਰ, ਪੰਨੀ ਸਿਲਵਰ ਹੈਰੋਇੰਨ ਨਾਲ ਲਿਬੜੀ ਹੋਈ, 10 ਰੁਪਏ ਦਾ ਨੋਟ ਬਰਾਮਦ ਕੀਤਾ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ. ਐਕਟ, ਅਸਲਾ ਐਕਟ ਅਤੇ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਡੀ.ਈ.ਓ. ਰਾਜੀਵ ਛਾਬੜਾ ਵਲੋਂ ਬਾਰਡਰ ਨਾਲ ਲੱਗਦੇ ਸਕੂਲਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸ੍ਰੀ ਸਤਿਯ ਸਾਈਂ ਸੇਵਾ ਸਮਿਤੀ ਨੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।