11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਘਰ ਵਿਚੋਂ ਘਰੇਲੂ ਸਾਮਾਨ ਚੋਰੀ ਕਰਨ ’ਤੇ 6 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-07-2026
ਗੋਇੰਦਵਾਲ ਸਾਹਿਬ, 20 ਜੁਲਾਈ (ਸਕੱਤਰ ਸਿੰਘ ਅਟਵਾਲ)— ਘਰ ਵਿਚੋਂ ਘਰੇਲੂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਥਾਣਾ ਗੋਇੰਦਵਾਲ ਪੁਲਿਸ ਨੇ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਕਸ਼ਮੀਰ ਕੌਰ ਪਤਨੀ ਨਰਿੰਦਰ ਸਿੰਘ ਵਾਸੀ ਫੈਲੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਭੁਪਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਧਰਮ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ, ਨਿਸ਼ਾਨ ਸਿੰਘ ਪੁੱਤਰ ਬੀਰਾ ਸਿੰਘ, ਕੁਲਵੰਤ ਸਿੰਘ ਪੁੱਤਰ ਕਾਬਲ ਸਿੰਘ ਵਾਸੀਅਨ ਫੈਲੋਕੇ, ਦੀਪੀ ਪੁੱਤਰ ਗੋਜਾ ਸਿੰਘ ਠੇਕੇਦਾਰ ਮਟਰਾਂਵਾਲਾ ਪਿੰਡ ਡੁਗਰੀ ਵਲੋਂ ਉਸ ਦੇ ਘਰ ਵਿਚੋਂ ਘਰੇਲੂ ਸਾਮਾਨ ਦੀ ਚੋਰੀ ਕੀਤੀ ਗਈ ਹੈ । ਜਾਂਚ ਅਧਿਕਾਰੀ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਨਿਸ਼ਾਨ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ, ਜਦਕਿ ਬਾਕੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ- ਸੰਨੀ ਅਗਲੀ ਖ਼ਬਰ ਤਰਨ ਤਾਰਨ ’ਚ ਵਕੀਲਾਂ ਨੇ ਭੁੱਖ ਹੜਤਾਲ ਕਰਕੇ 14ਵੇਂ ਦਿਨ ਕੀਤਾ ਕੰਮਕਾਜ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।