11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਇਤਿਹਾਸ ਸਿਰਜਿਆ - ਵਿਧਾਇਕ ਲਾਲਪੁਰਾ

ਅਜੀਤ ਡੈਸਕ 21-07-2026
ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)—ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ–ਪਿੰਡ ਜਾ ਕੇ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਪਿੰਡਾਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਵੀ ਜਾਰੀ ਕੀਤੇ ਜਾ ਰਹੇ ਹਨ। ਲੋਕ ਮਿਲਣੀ ਤਹਿਤ ਪਿੰਡ ਵਲੀਪੁਰ ਵਿਖੇ ਸਰਪੰਚ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਸਮੁੱਚੀ ਪੰਚਾਇਤ ਤੇ ਹੋਰ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ, ਜਿੰਨਾਂ ਦਾ ਕੁੱਝ ਦਾ ਹੱਲ ਮੌਕੇ ’ਤੇ ਹੱਲ ਕੀਤਾ ਗਿਆ ਤੇ ਬਾਕੀ ਮੁਸ਼ਕਿਲਾਂ ਦਾ ਹੱਲ ਜਲਦ ਤੋਂ ਜਲਦ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ ਗਏ, ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ, ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਕੇ ਇਤਿਹਾਸ ਸਿਰਜਿਆ ਹੈ। ਜਦਕਿ ਦੇਸ਼ ਦੀ ਆਜ਼ਾਦੀ ਸੱਤਾ ਹਾਸਲ ਕਰਨ ਲਈ ਵੱਖ ਵੱਖ ਸਿਆਸੀ ਪਾਰਟੀਆਂ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ, ਪਰ ਉਨ੍ਹਾਂ ਨੂੰ ਪੂਰਾ ਕਰਨਾ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਝੁਕਾਅ ਫਿਰ ਇਸ ਵਾਰ ਵੀ ਆਮ ਆਦਮੀ ਪਾਰਟੀ ਵੱਲ ਦਿਖਾਈ ਦੇ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵਲੋਂ ਚਲਾਈ ਗਈ ਮਾਵਾਂ–ਧੀਆਂ ਸਤਿਕਾਰ ਯੋਜਨਾ ਅਤੇ ਹੋਰ ਚੱਲ ਰਹੇ ਵਿਕਾਸ ਦੇ ਕਾਰਜਾਂ ਦੀ ਰੱਜ ਕੇ ਪ੍ਰਸੰਸਾ ਕੀਤੀ ਗਈ ਅਤੇ ਭਰੋਸਾ ਦਿੱਤਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਆਮ ਆਦਮੀ ਪਾਰਟੀ ਦੇ ਹੱਕ ਵਿਚ ਲੋਕ ਲਹਿਰ ਚਲਾਉਣਗੇ।
ਪਿਛਲੀ ਖ਼ਬਰ 31 ਨੂੰ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ - ਜਾਮਾਰਾਏ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।