11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਹਿਕਾਰਤਾ ਖ਼ਤਮ ਨਾ ਕਰੋ, ਸਗੋਂ ਹੋਰ ਵਧਾਓ-ਐਸ.ਕੇ.ਐਮ.

ਅਜੀਤ ਡੈਸਕ 21-07-2026
ਨੌਸ਼ਹਿਰਾ ਪੰਨੂੰਆਂ, 20 ਜੁਲਾਈ (ਦੀਪਕ ਮੈਣੀ)-ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਭਾਰਤ ਵਿਚ ਬਹੁਤ ਸਾਰੇ ਸਹਿਕਾਰੀ ਅਦਾਰੇ ਖਤਮ ਕਰਕੇ ਨਿੱਜੀਕਰਨ ਨੂੰ ਉਤਸ਼ਾਹਿਤ ਕੀਤਾ ਗਿਆ ਹੈ, ਜਿਸ ਨਾਲ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਹੋਇਆ ਹੈ। ਗ਼ਰੀਬੀ ਖਤਮ ਕਰਨ ਲਈ ਸਮੇਂ ਦੀਆਂ ਸਰਕਾਰਾਂ ਨੂੰ ਸਹਿਕਾਰਤਾ ਵਿਭਾਗ ਵਿਚ ਵੱਡੀ ਵਿਸ਼ਾਲਤਾ ਲਿਆਉਣਾ ਸਮੇਂ ਦੀ ਲੋੜ ਹੈ। ਸਹਿਕਾਰਤਾ ਨੂੰ ਵਿਸ਼ਾਲ ਕਰਕੇ ਕਾਰਪੋਰੇਟ ਘਰਾਣਿਆਂ ਦਾ ਮੁਕਾਬਲਾ ਸਾਂਝੀਵਾਲਤਾ ਰਾਹੀਂ ਆਸਾਨੀ ਨਾਲ ਕੀਤਾ ਜਾ ਸਕਦਾ ਹੈ ਅਤੇ ਇਸ ਨਾਲ ‘ਕਿਰਤ ਕਰੋ ਤੇ ਵੰਡ ਛਕੋ’ ਦਾ ਸਿਧਾਂਤ ਅਸਾਨੀ ਨਾਲ ਲਾਗੂ ਹੋ ਸਕਦਾ ਹੈ । ਸੇਰੋਂ ਖੰਡ ਮਿੱਲ ਮੋਰਚੇ ਦੇ 61ਵੇਂ ਦਿਨ ਇਹ ਮੰਗ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਗੰਡੀਵਿੰਡ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂੰ, ਇੰਦਰਜੀਤ ਸਿੰਘ ਮਰਹਾਣਾ, ਰੇਸ਼ਮ ਸਿੰਘ ਫੈਲੋਕੇ, ਜੱਸਾ ਸਿੰਘ ਕੱਦਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਬੰਦ ਪਈ ਸੇਰੋਂ ਖੰਡ ਮਿੱਲ ਮੁੜ ਚਾਲੂ ਕਰਕੇ ਉਸ ਦੀ ਕੀਮਤੀ ਜ਼ਮੀਨ ’ਤੇ ਮਸ਼ੀਨਰੀ ਦੀ ਸੁਵਰਤੋਂ ਕਰਨੀ ਚਾਹੀਦੀ ਹੈ, ਇਸ ਨਾਲ ਪੁੰਨ ਤੇ ਫਲੀਆਂ ਦੋਵੇਂ ਮਿਲਣਗੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਅਪੀਲ ਕੀਤੀ ਕਿ 22 ਜੁਲਾਈ ਦੇ ਐਕਸ਼ਨਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਗੁਰਚਰਨ ਸਿੰਘ ਸਭਰਾ, ਅਮਰੀਕ ਸਿੰਘ ਸੇਰੋਂ, ਬਲਦੇਵ ਸਿੰਘ ਸੇਰੋਂ, ਕਸ਼ਮੀਰ ਸਿੰਘ ਸੇਰੋਂ, ਖਜ਼ਾਨ ਸਿੰਘ ਸਰਪੰਚ, ਸੁਖਬਾਜ ਸਿੰਘ ਸਿੱਧੂ, ਸੁਰਜੀਤ ਸਿੰਘ, ਸਤਨਾਮ ਸਿੰਘ, ਵਿਰਸਾ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ ਨਿੱਜਰਪੁਰਾ, ਸਰਵਨ ਸਿੰਘ ਜਾਮਾਰਾਏ, ਮਹੀਂਪਾਲ ਸਿੰਘ, ਸੰਤੋਖ ਸਿੰਘ ਕਾਹਲਵਾਂ, ਰਾਜ ਗੋਬਿੰਦ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਖਾਲੜਾ ’ਚ ਬਿਜਲੀ ਦਾ ਕਰੰਟ ਲੱਗਣ ਨਾਲ ਮੱਝ ਮਰੀ ਅਗਲੀ ਖ਼ਬਰ 31 ਨੂੰ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ - ਜਾਮਾਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।