12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਾਬਕਾ ਵਿਧਾਇਕ ਭਲਾਈਪੁਰ ਨੇ ਪਿੰਡ ਹੋਠੀਆਂ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਜਥਾ ਰਵਾਨਾ ਕੀਤਾ

ਅਜੀਤ ਡੈਸਕ 21-07-2026
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਪਰ ਜਾਣ ਵਾਲੇ ਪਿੰਡ ਹੋਠੀਆਂ ਦੇ ਜਥੇ ਨੂੰ ਰਵਾਨਾ ਕੀਤਾ। ਇਸ ਮੌਕੇ ਭਲਾਈਪੁਰ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜਥੇ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਸੁਖਜਿੰਦਰ ਸਿੰਘ ਸਫਰੀ ਸਾਬਕਾ ਸਰਪੰਚ, ਬਾਬਾ ਬਲਵਿੰਦਰ ਸਿੰਘ, ਪ੍ਰਦੀਪ ਸਿੰਘ ਬੱਲੂ ਭਲਾਈਪੁਰ ਯੂਥ ਪ੍ਰਧਾਨ, ਹਰਦੇਵ ਸਿੰਘ ਪੰਚ, ਡਾ. ਬਲਦੇਵ ਸਿੰਘ ਦੇਬੂ, ਸਕਤਰ ਸਿੰਘ ਪੰਚ, ਰਣਜੀਤ ਸਿੰਘ ਸਾਬਕਾ ਸਰਪੰਚ, ਦਿਲਬਾਗ ਸਿੰਘ ਹੋਠੀਆਂ, ਕਸ਼ਮੀਰ ਸਿੰਘ ਰੰਜੂ ਹੋਠੀਆਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਘਰ ’ਚ ਦਾਖ਼ਲ ਹੋ ਕੇ ਚੋਰਾਂ ਨੇ ਸਾਮਾਨ ਕੀਤਾ ਚੋਰੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਐਸ.ਆਈ.ਟੀ. ਦੇ ਸੱਦੇ ਤੋਂ ਬਾਅਦ ਖਡੂਰ ਸਾਹਿਬ ਤੋਂ ਅਕਾਲੀ ਆਗੂ ਚੰਡੀਗੜ੍ਹ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।