12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਔਰਤ ਨਾਲ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ’ਤੇ ਮਾਮਲਾ ਦਰਜ

ਅਜੀਤ ਡੈਸਕ 21-07-2026
ਝਬਾਲ, 20 ਜੁਲਾਈ (ਸੁਖਦੇਵ ਸਿੰਘ)- ਥਾਣਾ ਝਬਾਲ ਦੀ ਪੁਲਿਸ ਨੇ ਔਰਤ ਨਾਲ ਕੁੱਟਮਾਰ ਕਰਨ ਅਤੇ ਉਸ ਦੇ ਕੱਪੜੇ ਪਾੜਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਸਿਮਰਨ ਕੌਰ ਪਤਨੀ ਗੁਰਲਾਲ ਸਿੰਘ ਵਾਸੀ ਭੁੱਚਰ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 16 ਜੁਲਾਈ ਨੂੰ ਉਹ ਅਤੇ ਉਸਦੀ ਬੇਟੀ ਮਨਸੀਰਤ ਕੌਰ ਘਰ ਵਿਚ ਮੌਜੂਦ ਸਨ ਤਾਂ ਉਨ੍ਹਾਂ ਦੇ ਗੁਆਂਢੀ ਜੱਗਾ ਸਿੰਘ ਪੁੱਤਰ ਜਸਬੀਰ ਸਿੰਘ ਅਤੇ ਜਸਬੀਰ ਸਿੰਘ ਪੁੱਤਰ ਚੰਨਣ ਸਿੰਘ ਉਸਦੇ ਘਰ ਆਏ ਆਏ ਉਨ੍ਹਾਂ ਗਲ ਪੈ ਗਏ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਮਾੜੀ ਸ਼ਬਦਾਵਲੀ ਵਰਤੀ। ਇਸ ਦੇ ਨਾਲ ਉਕਤ ਵਿਅਕਤੀਆਂ ਵਲੋਂ ਉਸ ਦੇ ਕੱਪੜੇ ਪਾੜੇ ਗਏ ਅਤੇ ਬੇਇੱਜਤ ਕੀਤਾ ਗਿਆ। ਇਹ ਸਾਰਾ ਕੁਝ ਉਕਤ ਵਿਅਕਤੀਆਂ ਵਲੋਂ ਬਲਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭੁੱਚਰ ਕਲਾਂ ਦੀ ਸ਼ਹਿ ’ਤੇ ਹੋਇਆ ਹੈ। ਵਜਾ ਰੰਜਿਸ਼ ਇਹ ਹੈ ਕਿ ਉਕਤ ਵਿਅਕਤੀ ਉਸ ਨੂੰ ਧੱਕੇ ਨਾਲ ਝੋਨਾ ਲਗਾਉਣ ਲਈ ਕਹਿੰਦੇ ਸਨ, ਜੋ ਉਸ ਨੇ ਝੋਨਾ ਲਗਾਉਣ ਤੋਂ ਮਨਾਂ ਕਰ ਦਿੱਤਾ। ਜਾਂਚ ਅਧਿਕਾਰੀ ਏ.ਐੱਸ.ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸੱਤ ਕਰੋੜ ਦੇ ਬਣਾਏ ਸਟੇਡੀਅਮ ’ਚ ਦਹਾਕੇ ਬਾਅਦ ਵੀ ਖਿਡਾਰੀਆਂ ਨੂੰ ਨਹੀਂ ਮਿਲੀਆਂ ਸਹੂਲਤਾਂ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।