12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਦੇ ਹੱਕ ’ਚ ਡਟੇ

ਅਜੀਤ ਡੈਸਕ 21-07-2026
ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)—ਹਲਕਾ ਖਡੂਰ ਸਾਹਿਬ ਦੇ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਅਕਾਲੀ ਦਲ ਦੇ ਸਿਰਕੱਢ ਆਗੂਆਂ ਵਲੋਂ ਉਨ੍ਹਾਂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਅਵਤਾਰ ਸਿੰਘ ਬਿੱਲਾ ਦੇ ਗ੍ਰਹਿ ਵਿਖੇ ਸੀਨੀਅਰ ਅਕਾਲੀ ਆਗੂ ਜਥੇ. ਸਿਕੰਦਰ ਸਿੰਘ ਮੁਰਾਦਪੁਰਾ, ਸਾਬਕਾ ਸਰਪੰਚ ਜਸਵੰਤ ਸਿੰਘ ਜੱਟਾ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਜੱਗਾ, ਰਣਜੀਤ ਸਿੰਘ, ਸੁਖਬੀਰ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ, ਸਤਨਾਮ ਸਿੰਘ, ਦੀਦਾਰ ਸਿੰਘ, ਪਵਿੱਤਰ ਸਿੰਘ ਘੱਗਾ, ਹਰਜੀਤ ਸਿੰਘ, ਲੱਖਾ ਸਿੰਘ ਕੱਦਗਿੱਲ, ਹਰਪ੍ਰੀਤ ਸਿੰਘ, ਸਤਿੰਦਰਪਾਲ ਸਿੰਘ ਰਸੂਲਪੁਰ, ਸਰਪੰਚ ਬਿੱਕਰ ਸਿੰਘ ਬਾਗੜੀਆਂ, ਅੰਗਰੇਜ਼ ਸਿੰਘ ਰਾਜੇਵਾਲ ਅਤੇ ਗੋਪੀ ਸਿੰਘ ਖੱਬੇ ਡੋਗਰਾ ਆਦਿ ਆਗੂਆਂ ਨੇ ਪਹੁੰਚ ਕੇ ਅਵਤਾਰ ਸਿੰਘ ਬਿੱਲਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ, ਅਕਾਲੀ ਦਲ ਦੇ ਵਿਸਥਾਰ ਅਤੇ ਉਨ੍ਹਾਂ ਵਲੋਂ ਲੋਕਾਂ ਦੀ ਸੇਵਾ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹਰ ਪੱਖੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਬਿੱਲਾ ਨੇ ਕਿਹਾ ਕਿ ਉਹ ਅਕਾਲੀ ਆਗੂਆਂ ਦੇ ਧੰਨਵਾਦੀ ਹਨ, ਜਿੰਨਾਂ ਨੇ ਉਨ੍ਹਾਂ ਨੂੰ ਖੁੱਲ੍ਹੇਆਮ ਸਮੱਰਥਨ ਦਿੰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸੀਨੀਅਰ ਅਕਾਲੀ ਆਗੂਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਲਾਮਬੰਦੀ ਅਗਲੀ ਖ਼ਬਰ ਐੱਲ.ਈ.ਡੀ. ਵੈਨਾਂ ਰਾਹੀਂ ਗੁਰੂ ਰਵਿਦਾਸ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।