12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪਿੰਡ ਨਵਾਂ ਡਾਲੇਕੇ ਵਿਖੇ ਸਰਪੰਚ ਵਲੋਂ ਵਿਧਾਇਕ ਲਾਲਪੁਰਾ ਦੇ ਹੱਕ ’ਚ ਕਰਵਾਈ ਲੋਕ ਮਿਲਣੀ

ਅਜੀਤ ਡੈਸਕ 21-07-2026
ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)—ਪਿੰਡ ਨਵਾਂ ਪਿੰਡ ਡਾਲੇਕੇ ਦੀ ਸਰਪੰਚ ਸ੍ਰੀਮਤੀ ਮਨਜੀਤ ਕੌਰ ਦੇ ਗ੍ਰਹਿ ਵਿਖੇ ਸਮੁੱਚੀ ਪੰਚਾਇਤ ਦੀ ਹਾਜ਼ਰੀ ਵਿਚ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਧੜਾਧੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਮਾਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੰਨ ਬਿੰਨ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਬਿਨਾਂ ਖੱਜਲ ਖੁਆਰੀ ਦੇ ਲੋਕਾਂ ਦੇ ਕੰਮ ਹੋਣ। ਇਸ ਮੌਕੇ ਵਿਧਾਇਕ ਲਾਲਪੁਰਾ ਵਲੋਂ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸਕਿਲਾਂ ਨੂੰ ਗਹੁ ਨਾਲ ਸੁਣਿਆ। ਜਿੰਨਾਂ ਵਿਚ ਕੁਝ ਮੁਸ਼ਕਿਲਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਗਿਆ ਅਤੇ ਬਾਕੀਆਂ ਮੁਸ਼ਕਿਲਾਂ ਦਾ ਹੱਲ ਦਾ ਹੱਲ ਜਲਦ ਤੋਂ ਜਲਦ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ ਗਏ। ਇਸ ਮੌਕੇ ਮੌਜੂਣ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਚਲਾਈ ਗਈ ਮਾਵਾਂ–ਧੀਆਂ ਸਤਿਕਾਰ ਯੋਜਨਾ ਅਤੇ ਹੋਰ ਚੱਲ ਰਹੇ ਵਿਕਾਸ ਦੇ ਕਾਰਜਾਂ ਦੀ ਰੱਜ ਕੇ ਪ੍ਰਸੰਸਾ ਕੀਤੀ ਗਈ।
ਪਿਛਲੀ ਖ਼ਬਰ ਐੱਸ.ਆਈ.ਆਰ. ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਲਾਮਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।