10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੰਤ ਬਾਬਾ ਸੁੱਖਾ ਸਿੰਘ ਦਾ ਆਸਟ੍ਰੇਲੀਆ ਫੇਰੀ ਤੋਂ ਵਾਪਸ ਪਰਤਣ ’ਤੇ ਸੰਗਤਾਂ ਵਲੋਂ ਸਵਾਗਤ

ਅਜੀਤ ਡੈਸਕ 24-07-2026
ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)– ਆਸਟ੍ਰੇਲੀਆ ਦੇ ਸਫਲ ਗੁਰਮਤਿ ਪ੍ਰਚਾਰ ਦੌਰੇ ਤੋਂ ਬਾਅਦ ਵਾਪਸ ਪਰਤਣ ‘ਤੇ ਮਹਾਂਪੁਰਖ ਸੰਤ ਬਾਬਾ ਸੁੱਖਾ ਸਿੰਘ ਦਾ ਸਥਾਨਕ ਸੰਗਤਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਵਿਖੇ ਪਹੁੰਚਣ ‘ਤੇ ਸੰਗਤਾਂ ਨੇ ਬਾਬਾ ਜੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ, ਫੁੱਲਾਂ ਦੇ ਹਾਰ ਅਤੇ ਨੋਟਾਂ ਦੇ ਹਾਰ ਪਹਿਨਾ ਕੇ ਸਨਮਾਨਿਤ ਕੀਤਾ। ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸੰਤ ਬਾਬਾ ਸੁੱਖਾ ਸਿੰਘ ਨੇ ਆਪਣੇ ਆਸਟ੍ਰੇਲੀਆ ਦੌਰੇ ਦੌਰਾਨ ਵੱਖ-ਵੱਖ ਸ਼ਹਿਰਾਂ ਵਿਚ ਗੁਰਮਤਿ ਸਮਾਗਮਾਂ ਰਾਹੀਂ ਨਾਮ-ਬਾਣੀ ਦਾ ਪ੍ਰਚਾਰ ਕੀਤਾ। ਉਨ੍ਹਾਂ ਨੇ ਵਿਦੇਸ਼ਾਂ ਵਿਚ ਵੱਸਦੀ ਸੰਗਤ ਅਤੇ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਗੁਰਸਿੱਖੀ ਜੀਵਨ ਅਤੇ ਆਪਣੇ ਅਮੀਰ ਸਿੱਖ ਵਿਰਸੇ ਨਾਲ ਜੁੜਨ ਦਾ ਸੁਨੇਹਾ ਦਿੱਤਾ। ਬਾਬਾ ਜੀ ਦੀਆਂ ਕਥਾ-ਵੀਚਾਰਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਪਿੰਡ ਮੀਰਪੁਰ ਦੇ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਬਰਸਾਤ ਰੁੱਤ ਨੂੰ ਮੁੱਖ ਰੱਖਦਿਆਂ ਫੂਡ ਸੇਫਟੀ ਟੀਮ ਵਲੋਂ ਖਾਣ–ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।