10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਿੰਡ ਮੀਰਪੁਰ ਦੇ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ

ਅਜੀਤ ਡੈਸਕ 24-07-2026
ਝਬਾਲ, 23 ਜੁਲਾਈ (ਸੁਖਦੇਵ ਸਿੰਘ)-ਪਿੰਡ ਮੀਰਪੁਰ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਹਿਲਵਾਨ ਧਰਮਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਵੱਖ-ਵੱਖ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਰਜਨਾਂ ਪਰਿਵਾਰਾਂ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਹਲਕੇ ਵਿਚ ਕਾਂਗਰਸ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਪਹਿਲਵਾਨ ਧਰਮਿੰਦਰ ਸਿੰਘ ਭਿੰਦਾ ਨੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਉਹ ਦਿਨ-ਰਾਤ ਕੰਮ ਕਰਨਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕਰਨਗੇ। ਇਸ ਮੌਕੇ ਜਸਵੰਤ ਸਿੰਘ ਮੀਰਪੁਰ, ਬਲਾਕ ਪ੍ਰਧਾਨ ਨੌ ਨਿਹਾਲ ਸਿੰਘ ਕਸੇਲ, ਜ਼ਿਲ੍ਹਾ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਬੂਟਾ ਸਿੰਘ ਚਾਹਲ, ਪਹਿਲਵਾਨ ਸ਼ਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਹਰਵਿੰਦਰਪਾਲ ਸਿੰਘ ਚੰਦ ਮੀਰਪੁਰ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਦਿਲਬਾਗ ਸਿੰਘ, ਸਰਮੇਲ ਸਿੰਘ, ਜਸਮੇਲ ਸਿੰਘ, ਮਨਰੀਤ ਸਿੰਘ, ਸ਼ਹਿਬਾਜ਼ ਸਿੰਘ, ਜਸਕਰਨਦੀਪ ਸਿੰਘ, ਰੋਹਿਤਦੀਪ ਸਿੰਘ, ਸਾਹਿਲਪ੍ਰੀਤ ਸਿੰਘ, ਅਮਰਬੀਰ ਸਿੰਘ, ਗੱਜਣ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਇਨਵੈਸਟੀਚਰ ਸੈਰੇਮਨੀ ਕਰਵਾਇਆ ਅਗਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਦਾ ਆਸਟ੍ਰੇਲੀਆ ਫੇਰੀ ਤੋਂ ਵਾਪਸ ਪਰਤਣ ’ਤੇ ਸੰਗਤਾਂ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।