10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜ਼ਿਲ੍ਹੇ ਦੇ 60 ਪਿੰਡਾਂ ’ਚ ਦਿਖਾਈ ਗਈ ਗੁਰੂ ਰਵਿਦਾਸ ਜੀ ਬਾਰੇ ਦਸਤਾਵੇਜ਼ੀ ਫ਼ਿਲਮ- ਡੀ.ਸੀ.

ਅਜੀਤ ਡੈਸਕ 24-07-2026
ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)– ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਿਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਵਿਚਾਰਾਂ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਹੁਣ ਤੱਕ ਜ਼ਿਲ੍ਹੇ ਦੇ 60 ਪਿੰਡਾਂ ਵਿਚ ਦਿਖਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ਗਈਆਂ ਵੈਨਾਂ ਰਾਹੀਂ ਐਲ.ਈ.ਡੀ ਸਕਰੀਨ ’ਤੇ ਦਿਖਾਈ ਜਾ ਰਹੀ ਕਰੀਬ 30 ਮਿੰਟ ਦੀ ਇਸ ਦਸਤਾਵੇਜ਼ੀ ਫ਼ਿਲਮ ਵਿਚ ਗੁਰੂ ਰਵਿਦਾਸ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਫ਼ਲਸਫ਼ੇ ਅਤੇ ਉਨ੍ਹਾਂ ਵਲੋਂ ਮਨੁੱਖਤਾ ਦੀ ਭਲਾਈ, ਆਪਸੀ ਭਾਈਚਾਰੇ, ਸੱਚ, ਕਿਰਤ, ਸਮਾਨਤਾ ਅਤੇ ਸਰਬ ਸਾਂਝੀਵਾਲਤਾ ਦੇ ਦਿੱਤੇ ਸੰਦੇਸ਼ ਬਾਰੇ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ। ਦਸਤਾਵੇਜ਼ੀ ਫ਼ਿਲਮ ਦੇਖਣ ਵਾਲੇ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਸਮੇਤ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਧਰਨੇ ਵਿਚ ਜ਼ਿਲ੍ਹੇ ਦੇ ਚਾਰੇ ਹਲਕਿਆਂ ਦੇ ਇੰਚਾਰਜ ਰਹੇ ਗਾਇਬ ਅਗਲੀ ਖ਼ਬਰ ਗੰਦਗੀ ਸੁੱਟ ਕੇ ਲੋਕ ਪ੍ਰਦੂਸ਼ਿਤ ਕਰ ਰਹੇ ਹਨ ਹਰੀਕੇ ਝੀਲ ਦਾ ਵਾਤਾਵਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।