10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਤਰਨ ਤਾਰਨ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 24-07-2026
ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ’ਤੇ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ ਗੌਰਵ ਯਾਦਵ ਵਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ.ਆਈ.ਜੀ ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਐੱਸ.ਪੀ.(ਡੀ) ਰਿਪੁਤਪਨ ਸਿੰਘ ਦੀ ਅਗਵਾਈ ਵਿਚ ਚਲਾਈ ਗਈ। ਜਿਸ ਤਹਿਤ ਪੁਲਿਸ ਵਲੋਂ 9 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਪੁਲਿਸ ਨੇ ਲਵਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਵੜਿੰਗ ਸੂਬਾ ਸਿੰਘ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਪੰਨੀ ਪਾਇਪ ਲਾਇਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਆੰ ਥਾਣਾ ਵਲਟੋਹਾ ਦੀ ਪੁਲਿਸ ਨੇ ਸਾਹਿਬਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਨਾਰਲੀ ਜਗਰੂਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਨਾਰਲੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 100 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ। ਇਸੇ ਤਰ੍ਹਾੰ ਥਾਣਾ ਭਿੱਖੀਵਿੰਡ ਪੁਲਿਸ ਨੇ ਗਸ਼ਤ ਦੌਰਾਨ ਬਿਕਰਮਜੀਤ ਸਿੰਘ ਉਰਫ ਬਿੱਕਰਮਜੀਤ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਡੱਲ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਥਾਣਾ ਖੇਮਕਰਨ ਪੁਲਿਸ ਨੇ ਰਛਪਾਲ ਸਿੰਘ ਉਰਫ ਪਾਲਾ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਮਹਿੰਦੀਪੁਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਇਕ ਪਿਸਟਲ ਗਲੋਕ 9 ਐਮ.ਐਮ, ਇੱਕ ਮੈਗਜੀਨ, 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਪੁਲਿਸ ਨੇ ਕਰਨਦੀਪ ਸਿੰਘ ਉਰਫ ਘੰਟੀ ਪੁੱਤਰ ਸੋਮਪ੍ਰਕਾਸ ਸਿੰਘ ਵਾਸੀ ਆਸਲ ਭੱਠਾ ਪੱਟੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 6 ਗਾ੍ਰਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ਨੇ ਕਾਰਜ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਭਾਈ ਲੱਧੂ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 6 ਗਾ੍ਰਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਪੁਲਿਸ ਨੇ ਹਰਜੀਤ ਸਿੰਘ ਉਰਫ ਰੈਂਬੋ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਗਲਾਣੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਇਕ ਸਿਲਵਰ ਦੀ ਪੰਨੀ ਜਿਸ ਉਪਰ ਹੈਰੋਇੰਨ ਲੱਗੀ ਹੋਈ, 10 ਰੁਪਏ ਦੇ ਨੋਟ ਦੀ ਬਣੀ ਪਾਈਪ ਅਤੇ ਇਕ ਤੀਲਾਂ ਵਾਲੀ ਡੱਬੀ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ 60 ਕੁਇੰਟਲ ਅੰਬ ਦੇ ਅਚਾਰ ਦੀ ਸੇਵਾ ਭੇਜੀ ਅਗਲੀ ਖ਼ਬਰ ਛੁੱਟੀ ’ਤੇ ਰਹਿਣ ਲਈ ਸਮੂਹ ਪਟਵਾਰੀਆਂ ਵਲੋਂ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।