10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ 60 ਕੁਇੰਟਲ ਅੰਬ ਦੇ ਅਚਾਰ ਦੀ ਸੇਵਾ ਭੇਜੀ

ਅਜੀਤ ਡੈਸਕ 24-07-2026
ਹਰੀਕੇ ਪੱਤਣ, 23 ਜੁਲਾਈ (ਸੰਜੀਵ ਕੁੰਦਰਾ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਘਰ ਦੇ ਲੰਗਰ ਲਈ 60 ਕੁਇੰਟਲ ਅੰਬ ਦੇ ਆਚਾਰ ਦੀ ਸੇਵਾ ਬਾਬਾ ਕਰਨੈਲ ਸਿੰਘ ਮੋਗੇ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਕਿਰਤੋਵਾਲ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਸੰਪੰਨ ਕੀਤੀ ਗਈ। ਇਸ ਮੌਕੇ ਬਾਬਾ ਕਰਨੈਲ ਸਿੰਘ ਨੇ ਸੰਗਤ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਘਰ ਦੀ ਸੇਵਾ ਸਭ ਤੋਂ ਵੱਡਾ ਪੁੰਨ ਹੈ ਅਤੇ ਅਜਿਹੀਆਂ ਸੇਵਾਵਾਂ ਸੰਗਤ ਦੇ ਆਪਸੀ ਪਿਆਰ, ਏਕਤਾ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਦਾ ਪ੍ਰਤੀਕ ਹਨ। ਉਨ੍ਹਾਂ ਨੇ ਸੰਗਤ ਨੂੰ ਅੱਗੇ ਵੀ ਗੁਰੂ ਘਰ ਦੀਆਂ ਸੇਵਾਵਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸੇਵਾ ਵਿਚ ਬਾਬਾ ਸੁਖਮੇਲ ਸਿੰਘ ਫੌਜੀ ਮੱਖੀ ਵਾਲੇ, ਮਲਕੀਤ ਸਿੰਘ ਮੋਗੇ ਵਾਲੇ, ਹਰਭਜਨ ਸਿੰਘ ਸਾਬਕਾ ਚੇਅਰਮੈਨ ਕਿਰਤੋਵਾਲ, ਕਰਮਜੀਤ ਸਿੰਘ ਸਾਬਕਾ ਸਰਪੰਚ, ਮੁਖਤਾਰ ਸਿੰਘ ਸਭਰਾ, ਡਾ. ਜਸਬੀਰ ਸਿੰਘ (ਮੈਡੀਕਲ ਸਟੋਰ), ਦਿਲਬਾਗ ਸਿੰਘ ਸਾਬਕਾ ਸਰਪੰਚ, ਗੁਰਭਾਗ ਸਿੰਘ, ਜਸ਼ਨਦੀਪ ਸਿੰਘ, ਗੁਰਮਨ ਸਿੰਘ, ਗੁਰਪ੍ਰੀਤ ਸਿੰਘ ਗੋਲਾ, ਰਾਜਵੀਰ ਸਿੰਘ ਗੋਰਾ, ਪਰਮਿੰਦਰਪਾਲ ਸਿੰਘ ਚੇਅਰਮੈਨ, ਅੰਗਰੇਜ਼ ਸਿੰਘ ਸਾਬਕਾ ਸਰਪੰਚ, ਸਵਨੀਤ ਸਿੰਘ ਸਾਬਕਾ ਸਰਪੰਚ, ਮਹਿੰਗਾ ਸਿੰਘ ਕਿਰਤੋਵਾਲ ਅਤੇ ਲਖਵਿੰਦਰ ਸਿੰਘ ਸ਼ਟਰਿੰਗ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਯੋਗਦਾਨ ਪਾਇਆ। ਸੰਗਤ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭ ਨੂੰ ਨਾਮ ਬਾਣੀ ਨਾਲ ਜੋੜਨ ਅਤੇ ਇਸੇ ਤਰ੍ਹਾਂ ਗੁਰੂ ਘਰ ਦੀਆਂ ਸੇਵਾਵਾਂ ਕਰਨ ਦਾ ਬਲ ਬਖ਼ਸ਼ਣ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ’ਚ ਤਾਇਨਾਤ ਡਾਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।