10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਤਿੰਨ ਦਿਨ ਤੋਂ ਟਿਊਬਵੈੱਲਾਂ ਦੀ ਸੰਘਰ ਫੀਡਰ ਦੀ ਬਿਜਲੀ ਬੰਦ ਹੋਣ ਕਰਕੇ ਕਿਸਾਨ ਡਾਹਢੇ ਪ੍ਰੇਸ਼ਾਨ

ਅਜੀਤ ਡੈਸਕ 24-07-2026
ਖਡੂਰ ਸਾਹਿਬ, 23 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਝੋਨੇ ਦੇ ਚੱਲ ਰਹੇ ਸੀਜਨ ਦੌਰਾਨ ਤਿੰਨ-ਤਿੰਨ ਦਿਨ ਟਿਊਬਵੈਲਾਂ ਦੀ ਬਿਜਲੀ ਬੰਦ ਰਹਿਣ ਨਾਲ ਕਿਸਾਨਾਂ ਵਿਚ ਹਾਹਾਕਾਰ ਮੱਚ ਗਈ ਹੈ, ਜੋ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਅੱਠ ਘੰਟੇ ਬਿਜਲੀ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਫੂਕ ਕੱਢ ਰਹੀ ਹੈ। ਇਸ ਸੰਬੰਧੀ ਕਿਸਾਨ ਸਤਪਾਲ ਸਿੰਘ ਨੱਥੋਕੇ, ਕੁਲਵਿੰਦਰ ਸਿੰਘ ਜੇ.ਈ., ਮੁਖਤਾਰ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ ਜਸਪਾਲ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਤਿੰਨ ਦਿਨ ਤੋਂ ਸੰਘਰ ਫੀਡਰ ਦੀ ਬਿਜਲੀ ਨੁਕਸ ਦਾ ਬਹਾਨਾ ਬਣਾ ਕੇ ਬੰਦ ਕੀਤੀ ਹੋਈ ਹੈ, ਜਿਸ ਕਾਰਨ ਝੋਨੇ ਦੀ ਫਸਲ ਨੂੰ ਔੜ ਲੱਗਣ ਦਾ ਖਤਰਾ ਬਣਿਆ ਹੋਇਆ ਹੈ ਅਤੇ ਜਦੋਂ ਅਸੀਂ ਬਿਜਲੀ ਦਫ਼ਤਰ ਨਾਗੋਕੇ ਮੋੜ ਜਾਂਦੇ ਹਾਂ ਤਾਂ ਅੱਗੋ ਲਾਈਨ ਵਿਚ ਨੁਕਸ ਹੈ, ਬੋਲ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਪਾਵਰਕਾਮ ਦੇ ਉਚ ਅਧਿਕਾਰੀਆਂ ਤੋ ਮੰਗ ਕੀਤੀ ਕਿ ਸੰਘਰ ਫੀਡਰ ਨੂੰ ਤੁਰੰਤ ਚਾਲੂ ਕੀਤਾ ਜਾਵੇ, ਨਹੀਂ ਤਾਂ ਕਿਸਾਨ ਜਥੇਬੰਦੀਆਂ ਦਾ ਸਹਾਰਾ ਲਿਆ ਜਾਵੇਗਾ। ਇਸ ਸੰਬੰਧੀ ਐਸ.ਡੀ.ਓ. ਨਾਗੋਕੇ ਮੋੜ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਫੋਨ ਨਹੀਂ ਚੁਕਿਆ।
ਪਿਛਲੀ ਖ਼ਬਰ ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ—ਐਡਵੋਕੇਟ ਕਰਮ... ਅਗਲੀ ਖ਼ਬਰ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ‘ਆਪ’ ’ਚ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।