14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੇ ਆਸ਼ੀਰਵਾਦ ਯਾਤਰਾ ਪਿੰਡ ਪੱਧਰੀ ਪੁੱਜੀ

ਅਜੀਤ ਡੈਸਕ 25-07-2026
ਝਬਾਲ, 24 ਜੁਲਾਈ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਵਲੋਂ ਹਲਕੇ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਆਸ਼ੀਰਵਾਦ ਯਾਤਰਾ ਪਿੰਡ ਪੱਧਰੀ ਵਿਖੇ ਪੁੱਜੀ।ਯਾਤਰਾ ਦੌਰਾਨ ਕਰਨਬੀਰ ਬੁਰਜ ਨੇ ਸਾਥੀਆਂ ਸਮੇਤ ਘਰ-ਘਰ ਜਾ ਕੇ ਲੋਕਾਂ ਦਾ ਆਸ਼ੀਰਵਾਦ ਲਿਆ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਸ਼ੀਰਵਾਦ ਯਾਤਰਾ ਦਾ ਮੁੱਖ ਉਦੇਸ਼ ਕਾਂਗਰਸ ਪਾਰਟੀ ਦੀਆਂ ਆਉਣ ਵਾਲੀਆਂ ਯੋਜਨਾਵਾਂ ਤੋਂ ਜਾਣੂ ਕਰਵਾਉਣਾ ਅਤੇ ਲੋਕਾਂ ਦਾ ਆਸ਼ੀਰਵਾਦ ਲੈਣਾ ਹੈ। ਇਸ ਸਮੇਂ ਸਾਬਕਾ ਮੈਂਬਰ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਕਾਂਗਰਸ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪ੍ਰਣ ਕੀਤਾ। ਇਸ ਸਮੇਂ ਕਰਨਬੀਰ ਸਿੰਘ ਬੁਰਜ ਸਮੇਤ ਕਾਂਗਰਸੀ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਾਬਕਾ ਸਰਪੰਚ ਦਿਲਬਾਗ ਸਿੰਘ ਪੱਧਰੀ, ਸਰਪੰਚ ਗੁਰਚਰਨ ਸਿੰਘ ਖੈਰਦੀ ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਜੇ.ਈ. ਹਰਭਿੰਦਰ ਸਿੰਘ, ਮਾ. ਜਸਪਾਲ ਸਿੰਘ, ਮੈਂਬਰ ਕੁਲਜੀਤ ਸਿੰਘ, ਜਗਰੂਪ ਸਿੰਘ, ਸਰਬਜੀਤ ਸਿੰਘ ਕਵੀਸ਼ਰ, ਲਖਵਿੰਦਰ ਸਿੰਘ, ਮਲੂਕ ਸਿੰਘ, ਸੰਤੋਖ ਸਿੰਘ, ਨਿਰਵੈਰ ਸਿੰਘ, ਜਥੇਦਾਰ ਨਿਰਵੈਰ ਸਿੰਘ, ਨੰਬਰਦਾਰ ਭੁਪਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਲਖਵਿੰਦਰ ਸਿੰਘ,ਸੁਖਵਿੰਦਰ ਸਿੰਘ ਬਿੱਟੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਰਸਾਤੀ ਮੌਸਮ ’ਚ ਕੰਨਾਂ ਦੀਆਂ ਬਿਮਾਰੀਆਂ ਤੋਂ ਰਹੋ ਸਾਵਧਾਨ-ਡਾ. ਰੰਧਾਵਾ ਅਗਲੀ ਖ਼ਬਰ ਦਿਨ-ਦਿਹਾੜੇ ਪੱਤਰਕਾਰ ਦਾ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।