13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮਜ਼ਦੂਰ ਆਗੂਆਂ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਜਬਰ ਢਾਹੁਣ ਵਾਲੇ ਅਧਿਕਾਰੀਆਂ ’ਤੇ ਕਾਰਵਾਈ ਦੀ ਮੰਗ

ਅਜੀਤ ਡੈਸਕ 25-07-2026
ਤਰਨ ਤਾਰਨ, 24 ਜੁਲਾਈ (ਇਕਬਾਲ ਸਿੰਘ ਸੋਢੀ)-ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਪੁਲਿਸ ਵਲੋਂ ਵਹਿਸ਼ੀ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕਰਦਿਆ ਮਨਰੇਗਾ ਵਰਕਜ਼ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਮੰਗਲ ਸਿੰਘ ਟਾਂਡਾ, ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਰਟਲ ਨੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆ ਨੇ ਜਾਰੀ ਕੀਤੇ ਬਿਆਨ ਰਾਹੀਂ ਆਖਿਆ ਕਿ ਮਰਦਾਨਾ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਔਰਤਾਂ ਤੇ ਪਸ਼ੂਆਂ ਵਾਂਗ ਡਾਂਗ ਵਰ੍ਹਾਈ ਗਈ। ਉਨ੍ਹਾਂ ਆਖਿਆ ਕਿ ਆਪ ਗੰਦਗੀ ’ਚ ਸਾਰਾ ਦਿਨ ਰਹਿਕੇ ਦੂਜਿਆਂ ਲਈ ਸਫਾਈ ਦਾ ਵੱਡਮੁੱਲਾ ਕਾਰਜ ਕਰਨ ਵਾਲੇ ਇਹ ਲੋਕ ਸਭ ਤੋਂ ਵੱਧ ਸਤਿਕਾਰ ਦੇ ਹੱਕਦਾਰ ਹਨ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਅਫ਼ਸਰਸ਼ਾਹੀ ਇਨ੍ਹਾਂ ਨੂੰ ਨਫਰਤ ਨਾਲ ਦੇਖਦੀ ਹੈ। ਉਨ੍ਹਾਂ ਆਖਿਆ ਕਿ ਦਿੱਲੀ ‘ਚ ਵਿਦਿਆਰਥੀਆਂ ‘ਤੇ ਲਾਠੀਚਾਰਜ ਖ਼ਿਲਾਫ਼ ਤਾਂ ਆਪ ਪਾਰਟੀ ਦੇ ਲੀਡਰ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਪਰ ਆਪਣੀ ਸਰਕਾਰ ‘ਚ ਮੋਦੀ ਸਰਕਾਰ ਵਾਂਗ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਲੋਕਾਂ ‘ਤੇ ਅੰਨ੍ਹੇਵਾਹ ਤਸ਼ੱਦਦ ਢਾਹ ਰਹੇ ਹਨ। ਖੇਤ ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ‘ਤੇ ਜਬਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਸਫਾਈ ਕਰਮਚਾਰੀਆਂ ਨੂੰ ਫੌਰੀ ਤੌਰ ‘ਤੇ ਪੱਕੇ ਕੀਤਾ ਜਾਵੇ ਅਤੇ ਗੁਜ਼ਾਰ ਯੋਗ ਤਨਖਾਹ ਦੇਣ ਤੋਂ ਇਲਾਵਾ ਉਨ੍ਹਾਂ ਦੀ ਸੁਰੱਖਿਆ ਤੇ ਇਲਾਜ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ।
ਪਿਛਲੀ ਖ਼ਬਰ ਸਬਜ਼ੀ ਵੇਚ ਕੇ ਆ ਰਹੇ ਵਿਅਕਤੀ ਨਾਲ ਕੀਤੀ ਕੁੱਟਮਾਰ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰਾ ਨੂੰ ਸ੍ਰੋਮਣੀ ਕਮੇਟੀ ਵਲੋਂ 20 ਪੱਖੇ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।