13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੰਧੂ ਦੀ ਅਗਵਾਈ ਹੇਠ ਪਿੰਡ ਪੰਡੋਰੀ ਹਸਨ ਵਿਖੇ ਠੇਕੇਦਾਰ ਦਵਿੰਦਰ ਸਿੰਘ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

ਅਜੀਤ ਡੈਸਕ 25-07-2026
ਤਰਨ ਤਾਰਨ, 24 ਜੁਲਾਈ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਪੰਡੋਰੀ ਹਸਨ ਵਿਖੇ ਠੇਕੇਦਾਰ ਦਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦਾ ਭਾਜਪਾ ਪਰਿਵਾਰ ਵਿਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਠੇਕੇਦਾਰ ਦਵਿੰਦਰ ਸਿੰਘ ਦੇ ਗ੍ਰਹਿ ਵਿਖੇ ‘ਬੂਥ ਮਜ਼ਬੂਤ, ਭਾਜਪਾ ਮਜ਼ਬੂਤ’ ਮੁਹਿੰਮ ਤਹਿਤ ਬੂਥ ਸੰਗਠਨਾਤਮਕ ਮੀਟਿੰਗ ਕੀਤੀ ਗਈ। ਜਿਸ ਦੀ ਅਗਵਾਈ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਕੀਤੀ। ਮੀਟਿੰਗ ਦੌਰਾਨ ਦੌਰਾਨ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਿੰਡ ਪੱਧਰ ’ਤੇ ਮਜ਼ਬੂਤ ਬੂਥ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਹਰ ਕਾਰਕੁਨ ਸੰਗਠਨ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੌਰਾਨ ਭਾਜਪਾ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਠੇਕੇਦਾਰ ਦਵਿੰਦਰ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ, ਮੰਗਲ, ਰਜਵੰਤ ਸਿੰਘ, ਬੁੱਧ ਸਿੰਘ, ਗੁਰਮੇਜ ਸਿੰਘ, ਦਿਲਬਾਗ ਸਿੰਘ ਅਤੇ ਹੋਰ ਪ੍ਰਮੁੱਖ ਸਾਥੀਆਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਵਿ੍ਚ ਹਰ ਉਸ ਵਿਅਕਤੀ ਦਾ ਦਿਲੋਂ ਸਵਾਗਤ ਹੈ, ਜੋ ਦੇਸ਼ ਦੀ ਤਰੱਕੀ, ਪੰਜਾਬ ਦੇ ਵਿਕਾਸ ਅਤੇ ਸਮਾਜ ਦੀ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਗੰਡੀਵਿੰਡ ਵਿਚ ਹੋਈ ਇਹ ਸ਼ਮੂਲੀਅਤ ਸੰਗਠਨ ਲਈ ਇਕ ਵੱਡੀ ਮਜ਼ਬੂਤੀ ਹੈ ਅਤੇ ਇਸ ਨਾਲ ਆਉਣ ਵਾਲੇ ਸਮੇਂ ਵਿਚ ਪਾਰਟੀ ਦਾ ਆਧਾਰ ਹੋਰ ਵਿਸਥਾਰਤ ਹੋਵੇਗਾ। ਸ਼ਾਮਿਲ ਹੋਣ ਵਾਲੇ ਮੁਹਤਬਰ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀਆਂ ਰਾਸ਼ਟਰਵਾਦੀ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਐਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਪ੍ਰਧਾਨ ਕਨਵਰਬੀਰ ਸਿੰਘ, ਪ੍ਰਧਾਨ ਦਿਲਬਾਗ ਸਿੰਘ, ਪ੍ਰਧਾਨ ਸੁਖਵੰਤ ਸਿੰਘ, ਮਨਜਿੰਦਰ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਸੁਖਵਿੰਦਰ ਸਿੰਘ ਬਿੱਲਾ, ਨੂਰਦੀਪ ਸਿੰਘ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਸ.ਪੀ. ਤਰਨ ਤਾਰਨ ਵਲੋਂ ਸਮਾਧਾਨ ਕੈਂਪ ਦਾ ਦੌਰਾ ਅਗਲੀ ਖ਼ਬਰ ਪੰਜਾਬ ਦੇ ਬਿਜਲੀ ਕਾਮਿਆਂ ਵਲੋਂ ਚੌਥੇ ਦਿਨ ਸਰਕਲ ਤਰਨ ਤਾਰਨ ਗੇਟ ’ਤੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।