10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗੁਰੂ ਅਮਰਦਾਸ ਸਾਹਿਬ ਆਦਰਸ਼ ਇੰਸਟੀਚਿਊਟ ਵਿਖੇ ਵਿਸ਼ੇਸ਼ ਧਾਰਮਿਕ ਸੈਸ਼ਨ ਕਰਵਾਇਆ

ਅਜੀਤ ਡੈਸਕ 26-07-2026

ਗੋਇੰਦਵਾਲ ਸਾਹਿਬ, 25 ਜੁਲਾਈ (ਸਕੱਤਰ ਸਿੰਘ ਅਟਵਾਲ)–ਗੁਰੂ ਅਮਰਦਾਸ ਸਾਹਿਬ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਉੱਚੇ-ਸੁੱਚੇ ਇਖ਼ਲਾਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਇਕ ਵਿਸ਼ੇਸ਼ ਧਾਰਮਿਕ ਸੈਸ਼ਨ ਦਾ ਆਯੋਜਨ ਕੀਤਾ ਗਿਆ। ‘ਗੁਰਬਾਣੀ ਅਨੁਸਾਰ ਜੀਵਨ ਜਾਚ’ ਵਿਸ਼ੇ ‘ਤੇ ਆਧਾਰਿਤ ਇਸ ਸੈਸ਼ਨ ਦਾ ਸੰਚਾਲਨ ਸੰਸਥਾ ਦੇ ਧਾਰਮਿਕ ਅਧਿਆਪਕ ਇੰਦਰਪਾਲ ਸਿੰਘ ਵਲੋਂ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਸੈਸ਼ਨ ਦੌਰਾਨ ਇੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਲੜ ਲੱਗਣ, ਗੁਰਬਾਣੀ ਵਿਚੋਂ ਸੇਧ ਲੈ ਕੇ ਜੀਵਨ ਜੀਉਣ, ਆਪਣੇ ਅੰਦਰੋਂ ਬੁਰਾਈਆਂ ਅਤੇ ਔਗੁਣਾਂ ਦਾ ਤਿਆਗ ਕਰਨ ਅਤੇ ਸਰਬੱਤ ਦੇ ਭਲੇ ਲਈ ਕਾਰਜ ਕਰਨ ਵਾਸਤੇ ਪ੍ਰੇਰਿਤ ਕੀਤਾ। ਇਸ ਸਮਾਗਮ ਦਾ ਮੁੱਖ ਕੇਂਦਰ ਬਿੰਦੂ ਗੁਰਬਾਣੀ ਦੀ ਰੌਸ਼ਨੀ ਵਿਚ ਮਾਪਿਆਂ ਦਾ ਸਤਿਕਾਰ ਕਰਨਾ ਤੇ ਸਮਾਜ ਦਾ ਭਲਾ ਕਰਨਾ ਰਿਹਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਾਪਿਆਂ ਦੀ ਸੇਵਾ ਅਤੇ ਆਦਰ-ਸਤਿਕਾਰ ਕਰਨਾ ਹੀ ਗੁਰਮਤਿ ਅਨੁਸਾਰ ਸਭ ਤੋਂ ਉੱਤਮ ਕਰਮ ਹੈ। ਇਸ ਧਾਰਮਿਕ ਸੈਸ਼ਨ ਪ੍ਰਤੀ ਵਿਦਿਆਰਥੀਆਂ ਅੰਦਰ ਭਾਰੀ ਉਤਸ਼ਾਹ ਅਤੇ ਸ਼ਰਧਾ ਵੇਖਣ ਨੂੰ ਮਿਲੀ। ਬੱਚਿਆਂ ਨੇ ਬੜੀ ਇਕਾਗਰਤਾ ਨਾਲ ਗੁਰਮਤਿ ਵਿਚਾਰਾਂ ਸਰਵਣ ਕੀਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਧਾਰਮਿਕ ਅਧਿਆਪਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਗੱਲਾਂ ਸੁਣਨ ਤੱਕ ਸੀਮਤ ਨਾ ਰਹਿਣ, ਸਗੋਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾ ਕੇ ਇਕ ਆਦਰਸ਼ਕ ਅਤੇ ਸਫ਼ਲ ਇਨਸਾਨ ਬਣਨ। ਉਨ੍ਹਾਂ ਕਿਹਾ ਕਿ ਗੁਰਬਾਣੀ ਅਨੁਸਾਰ ਜੀਵਨ ਜੀਉਣ ਨਾਲ ਹੀ ਸਮਾਜ ਵਿੱਚ ਚੰਗੇ ਬਦਲਾਅ ਲਿਆਂਦੇ ਜਾ ਸਕਦੇ ਹਨ।

ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਪਰਿਵਾਰ ਦੇ ਲਗਾਈਆਂ ਸੱਟਾਂ ਅਗਲੀ ਖ਼ਬਰ ਅਲਪਾਈਨ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।