09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਹਥਿਆਰਾਂ ਨਾਲ ਲੈਸ ਹੋ ਕੇ ਪਰਿਵਾਰ ਦੇ ਲਗਾਈਆਂ ਸੱਟਾਂ

ਅਜੀਤ ਡੈਸਕ 26-07-2026

ਤਰਨ ਤਾਰਨ, 25 ਜੁਲਾਈ (ਹਰਿੰਦਰ ਸਿੰਘ)—ਹਥਿਆਰਾਂ ਨਾਲ ਲੈਸ ਹੋ ਕੇ ਕੁਝ ਵਿਅਕਤੀਆਂ ਵਲੋਂ ਪਰਿਵਾਰ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਲਗਾਉਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਸੰਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਪਿੰਡ ਰਟੌਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਤੀ ਆਰਮੀ ਵਿਚੋਂ ਸੇਵਾਮੁਕਤ ਹੈ ਅਤੇ ਸ਼ਰਾਬ ਪੀ ਕੇ ਝਗੜਾ ਕਰਨ ਦਾ ਆਦੀ ਹੈ। ਉਸ ਦੇ ਪਤੀ ਗੁਰਵਿੰਦਰ ਸਿੰਘ ਵਲੋਂ ਗੁਰਲਾਲ ਸਿੰਘ ਪੁੱਤਰ ਬਲਕਾਰ ਸਿੰਘ, ਅਮਰਜੀਤ ਸਿੰਘ ਪੁੱਤਰ ਬਲਕਾਰ ਸਿੰਘ, ਦਲਬੀਰ ਕੌਰ ਪਤਨੀ ਬਲਕਾਰ ਸਿੰਘ ਵਾਸੀਅਨ ਰਟੌਲ ਨਾਲ ਮਿਲ ਕੇ ਹਥਿਆਰਾਂ ਨਾਲ ਲੈਸ ਹੋ ਕੇ ਉਸਦੇ ਅਤੇ ਉਸ ਦੇ ਬੱਚਿਆਂ ਨਾਲ ਕੁੱਟਮਾਰ ਕਰਕੇ ਸੱਟਾਂ ਮਾਰ ਦਿੱਤੀਆਂ ਹਨ। ਉਹ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਰਹੇ ਹਨ। ਜਾਂਚ ਅਧਿਕਾਰੀ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਪਰਿਵਾਰ ਦੇ ਲਗਾਈਆਂ ਸੱਟਾਂ ਅਗਲੀ ਖ਼ਬਰ ਗੁਰੂ ਅਮਰਦਾਸ ਸਾਹਿਬ ਆਦਰਸ਼ ਇੰਸਟੀਚਿਊਟ ਵਿਖੇ ਵਿਸ਼ੇਸ਼ ਧਾਰਮਿਕ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।