15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਵਲੋਂ ਸਾਥੀਆਂ ਸਮੇਤ ਜਥੇਦਾਰ ਗੜਗੱਜ, ਬੀਬੀ ਸੇਰੋਂ ਤੇ ਬਿੱਲਾ ਸੇਰੋਂ ਦਾ ਸਨਮਾਨ

ਅਜੀਤ ਡੈਸਕ 27-07-2026

ਖਡੂਰ ਸਾਹਿਬ, 26 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਡੂਰ ਸਾਹਿਬ ਵਿਖੇ ਪੁੱਜੇ ਮੀਰੀ-ਪੀਰੀ ਖਾਲਸਾ ਮਾਰਚ ਵਿਚ ਸ਼ਾਮਿਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋਂ ਦਾ ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਸਾਬਕਾ ਸੰਮਤੀ ਮੈਂਬਰ ਖਡੂਰ ਸਾਹਿਬ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਸ਼ਮੀਰ ਸਿੰਘ ਖਹਿਰਾ ਟਰਾਂਸਪੋਟਰ, ਨਰਿੰਦਰ ਸਿੰਘ ਸਾਬਕਾ ਸਰਪੰਚ, ਸਰੂਪ ਸਿੰਘ ਸਾਬਕਾ ਸਰਪੰਚ, ਭਾਗ ਸਿੰਘ ਪਹਿਲਵਾਨ, ਡਾ. ਭੁਪਿੰਦਰ ਸਿੰਘ ਸਾਬਕਾ ਪੰਚ, ਹਰਦੇਵ ਸਿੰਘ ਸਾਬਕਾ ਪੰਚ, ਜੁਗਰਾਜ ਸਿੰਘ, ਬਲਕਾਰ ਸਿੰਘ, ਹਰਦੀਪ ਸਿੰਘ ਚੌਧਰੀ, ਅਰਸ ਖਾਰੀਆ, ਰਸ਼ਪਾਲ ਸਿੰਘ ਕਸੇਲੀਆ, ਦਰਬਾਰਾ ਸਿੰਘ, ਮਹਾਂਬੀਰ ਸਿੰਘ, ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਮੁੜ ਭਗਵੰਤ ਮਾਨ ਦੀ ਅਗਵਾਈ ਵਾਲੀ ਬਣੇਗੀ- ਵਿਧਾਇਕ ਧੁੰਨ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਿਸਾਨ ਦੀਆਂ ਮੁਸ਼ਕਿਲਾਂ ਵਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।