15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਗੋਇੰਦਵਾਲ ਸਾਹਿਬ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ

ਅਜੀਤ ਡੈਸਕ 27-07-2026

ਗੋਇੰਦਵਾਲ ਸਾਹਿਬ, 26 ਜੁਲਾਈ ( ਸਕੱਤਰ ਸਿੰਘ ਅਟਵਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਵਾਇਆ ਖਡੂਰ, ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸੰਗਤਾਂ ਦੇ ਠਾਠਾ ਮਾਰਦੇ ਇਕੱਠ ਵਲੋਂ ਮੀਰੀ-ਪੀਰੀ ਖਾਲਸਾ ਮਾਰਚ ਦਾ ਫੁੱਲਾਂ ਦੀ ਵਰਖਾ ਕਰਦੇ ਹੋਏ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ । ਇਸ ਮੌਕੇ ਮੀਰੀ-ਪੀਰੀ ਖਾਲਸਾ ਮਾਰਚ ਦੀ ਅਗਵਾਈ ਕਰ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਪਿਆਰੇ ਸਾਹਿਬਾਨਾਂ ਨੂੰ ਗੁਰਦੁਆਰਾ ਬਾਉਲੀ ਸਾਹਿਬ ਦੇ ਐਡੀਸ਼ਨਲ ਮੈਨੇਜ਼ਰ ਨਿਰਮਲ ਸਿੰਘ ਕਾਹਲਵਾਂ, ਸਰਬਜੀਤ ਸਿੰਘ ਮੁੰਡਾਪਿੰਡ, ਮੀਤ ਮੈਨੇਜ਼ਰ ਗੁਰਪ੍ਰੀਤ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵਲੋਂ ਸਿਰੋਪਾਓ ਭੇਂਟ ਕਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸਿੱਖ ਕੌਮ ਦੀ ਚੜ੍ਹਦੀ ਕਲ੍ਹਾ ਦੀ ਅਰਦਾਸ ਕਰਦਿਆ ਨੌਜਵਾਨ ਪੀੜ੍ਹੀ ਨੂੰ ਗੁਰ ਸਿੱਖੀ ਸਰੂਪ ਧਾਰਨ ਕਰ ਗੁਰਬਾਣੀ ਦੇ ਲੜ ਲੱਗਣ ਦਾ ਸੰਦੇਸ਼ ਦਿੰਦੇ ਹੋਏ। ਗੁਰਦੁਆਰਾ ਬਾਉਲੀ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸਵਾਗਤ ਕਰਨ ਪੁੱਜੇ ਬੀਬੀ ਰਮਨਦੀਪ ਕੌਰ, ਅਵਤਾਰ ਸਿੰਘ ਬਿੱਲਾ ਸੇਰੋਂ, ਕੁਲਦੀਪ ਸਿੰਘ ਔਲਖ, ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਸਿਕੰਦਰ ਸਿੰਘ ਵਰਾਣਾ ਆਦਿ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਪਾਸੋਂ ਆਸ਼ੀਰਵਾਦ ਲਿਆ । ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮਾਰਚ ਵਿਚ ਸ਼ਾਮਿਲ ਸੰਗਤ ਦੇ ਠਹਿਰਾਅ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਅਡੀਸ਼ਨਲ ਮੈਨੇਜ਼ਰ ਨਿਰਮਲ ਸਿੰਘ ਕਾਹਲਵਾਂ ਨੇ ਦੱਸਿਆ ਕਿ ਖਾਲਸਾ ਮਾਰਚ ਅੱਜ ਦੀ ਰਾਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਅਰਾਮ ਕਰਨ ਉਪਰੰਤ 27 ਜੁਲਾਈ ਨੂੰ ਸਵੇਰੇ 9 ਵਜੇ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸ ਮੌਕੇ ਰਸ਼ਪਾਲ ਸਿੰਘ ਰਣੀਵਲਾਹ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ ਲਹੋਰੀਆ, ਹਰਭਜਨ ਸਿੰਘ ਰਠੋਰ, ਜਸਬੀਰ ਸਿੰਘ, ਬਾਵਾ ਰਣਜੀਤ ਸਿੰਘ ਲੱਕੀ, ਡਾ. ਸੰਤੋਖ ਸਿੰਘ, ਗੋਲਡੀ ਭੱਲਾ, ਡਾ. ਮਨਜੀਤ ਸਿੰਘ ਮੱਲ੍ਹੀ, ਅਮਰਿੰਦਰ ਸਿੰਘ ਸੱਗੂ ਆਦਿ ਤੋਂ ਇਲਾਵਾ ਵੱਡੀ ਤਦਾਦ ਵਿਚ ਸਿੱਖ ਸੰਗਤ ਮੀਰੀ-ਪੀਰੀ ਖਾਲਸਾ ਮਾਰਚ ਦੇ ਦਰਸ਼ਨਾਂ ਲਈ ਮੌਜੂਦ ਸਨ।

ਪਿਛਲੀ ਖ਼ਬਰ ਸੇਂਟ ਸੋਂਲਜ਼ਰ ਡੀਵਾਈਨ ਪਬਲਿਕ ਸਕੂਲ ਵਿਖੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਤ ਬਾਬਾ ਸੋਹਣ ਸਿੰਘ ਅਤੇ ਸੰਤ ਬਾਬਾ ਦਯਾ ਸਿੰਘ ਦੇ ਅਸਥਾਨਾਂ ’ਤੇ ਸੰਪਟ ਪਾਠਾਂ ਦੇ ਭੋਗ 30 ਨੂੰ ਪੈਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।