15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਕੱਲ੍ਹ ਨੂੰ

ਅਜੀਤ ਡੈਸਕ 29-07-2026
ਤਰਨ ਤਾਰਨ, 28 ਜੁਲਾਈ (ਪਰਮਜੀਤ ਜੋਸ਼ੀ)–ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਡਾ. ਆਦਿੱਤਿਆ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 30 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1, 30 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਡੀ.ਸੀ ਦਫਤਰ ਕੰਪਲੈਕਸ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਤਰਨ ਤਾਰਨ ਵਿਕਰਮਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਈਬੈਕਸ ਵਰਲਡ ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਜਲੰਧਰ ਵਿਚ ਕੰਮ ਕਰਨ ਲਈ ਕੇਵਲ ਲੜਕੇ ਚਾਹੀਦੇ ਹਨ, ਜਿਸ ਵਿਚ ਉਮਰ ਹੱਦ 18 ਤੋਂ 35 ਸਾਲ, ਯੋਗਤਾ ਘੱਟੋ-ਘੱਟ ਬਾਰ੍ਹਵੀੰ ਪਾਸ , ਤਨਖਾਹ 12000/ +ਇਨਸੇਂਟਿਵ)। ਪ੍ਰਾਰਥੀ ਕੋਲ ਆਪਣੀ ਬਾਈਕ ਤੇ ਲਾਇਸੰਸ ਹੋਣਾ ਚਾਹੀਦਾ ਹੈ, ਪੈਟਰੋਲ ਦਾ ਖ਼ਰਚਾ ਅਲੱਗ ਮਿਲੇਗਾ, ਰਹਿਣਾ ਫਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰੁਜ਼ਗਾਰ ਦਫ਼ਤਰ ਵਿਖੇ ਸਵੈ-ਰੁਜ਼ਗਾਰ ਕੈਂਪ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜ਼ਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜ਼ਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਕੈਂਪ ’ਚ ਵੱਖ-ਵੱਖ ਵਿਭਾਗਾਂ ਵਲੋਂ ਉਪਲੱਬਧ ਸਵੈ-ਰੁਜ਼ਗਾਰ ਸਕੀਮਾਂ/ ਟ੍ਰੇਨਿੰਗ/ਲੋਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ । ਉਨ੍ਹਾਂ ਬੇਰੁਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ’ਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ।
ਪਿਛਲੀ ਖ਼ਬਰ ਤਰਨ ਤਾਰਨ ਸ਼ਹਿਰ ਵਿਚ ਲੱਗੇ ਥਾਂ-ਥਾਂ ’ਤੇ ਕੂੜੇ ਦੇ ਢੇਰਾਂ ਦਾ ਹਰਜੀਤ ਸਿੰਘ ਸੰਧੂ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਸਰਹੱਦੀ ਪਿੰਡ ਡੱਲ ਤੋਂ ਪਿਸਤੌਲ ਤੇ ਗੋਲੀਆਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।