15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕਮਿਊਨਿਟੀ ਹੈਲਥ ਸੈਂਟਰ ਝਬਾਲ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ

ਅਜੀਤ ਡੈਸਕ 29-07-2026
ਝਬਾਲ, 28 ਜੁਲਾਈ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਸੰਦੀਪ ਧਵਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਝਬਾਲ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰਾਜੂ ਚੌਹਾਨ ਨੇ ਕਿਹਾ ਕਿ ਲੋਕਾਂ ਨੂੰ ਲੀਵਰ ਦੀਆਂ ਬਿਮਾਰੀਆਂ ਸੰਬੰਧੀ ਜਾਣੂ ਕਰਵਾਉਣ ਦੇ ਉਦੇਸ਼ ਨਾਲ ਹਰ ਸਾਲ 28 ਜੁਲਾਈ ਨੂੰ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੈਪਾਟਾਈਟਸ ਇਕ ਵਾਇਰਲ ਇੰਫੈਕਸ਼ਨ ਹੈ, ਜੋ ਲੀਵਰ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਹੈਪਾਟਾਈਟਸ ਏ.ਬੀ.ਸੀ.ਡੀ. ਤੇ ਈ. ਕਿਸਮ ਦਾ ਹੁੰਦਾ ਹੈ, ਜਿਨ੍ਹਾਂ ਵਿਚੋਂ ਬੀ. ਅਤੇ ਸੀ. ਲੰਮੇ ਸਮੇਂ ਤੱਕ ਚੱਲਣ ਵਾਲਾ ਅਤੇ ਜ਼ਿਆਦਾ ਖ਼ਤਰਨਾਕ ਸਮਝਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਚਾਅ ਲਈ ਟੀਕਾਕਰਨ ਅਤੇ ਸੁਰੱਖਿਅਤ ਤਰੀਕਿਆਂ ਦੀ ਵਰਤੋਂ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਥਕਾਵਟ, ਭੁੱਖ ਨਾ ਲੱਗਣਾ, ਜਿਗਰ ਦੀ ਸੋਜ, ਬੁਖ਼ਾਰ ਅਤੇ ਪੇਟ ਦੀ ਦਰਦ ਆਦਿ ਇਸ ਦੇ ਲੱਛਣ ਹਨ। ਇਹ ਰੋਗ ਮੁੱਖ ਤੌਰ ’ਤੇ ਸੰਕਰਮਿਤ ਲਹੂ, ਅਸੁਰੱਖਿਅਤ ਇੰਜੈਕਸ਼ਨ, ਗੰਦਗੀ ਵਾਲੇ ਪਾਣੀ ਜਾਂ ਖਾਣੇ ਜਾਂ ਸੰਕਰਮਿਤ ਮਾਂ ਤੋਂ ਬੱਚੇ ਨੂੰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹੈਪਾਟਾਈਟਸ ਏ. ਅਤੇ ਈ. ਦੂਸ਼ਿਤ ਪਾਣੀ ਜਾਂ ਖਾਣੇ ਰਾਹੀਂ ਫੈਲਦੇ ਹਨ। ਇਸ ਲਈ ਸਾਨੂੰ ਸਾਫ਼-ਸੁਥਰੇ ਪਾਣੀ ਅਤੇ ਪੋਸ਼ਟਿਕ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਡਾ. ਬਲਜੀਤ ਸਿੰਘ ਨੇ ਕਿਹਾ ਕਿ ਸੀ.ਐੱਚ.ਸੀ. ਝਬਾਲ ਵਿਖੇ ਹੈਪਾਟਾਈਟਸ ਦੇ ਸ਼ੱਕੀ ਮਰੀਜ਼ਾਂ ਨੂੰ ਮੁੱਢਲੀ ਜਾਂਚ ਉਪਰੰਤ ਜ਼ਿਲ੍ਹਾ ਪੱਧਰੀ ਉੱਚ ਸਿਹਤ ਸੰਸਥਾਵਾਂ ਵਿਚ ਭੇਜ ਦਿੱਤਾ ਜਾਂਦਾ ਹੈ, ਜਿੱਥੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੈਪਾਟਾਈਟਸ ਦਾ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਰੋਗ ਲੀਵਰ ਦੇ ਕੈਂਸਰ ਦਾ ਰੂਪ ਧਾਰਨ ਕਰ ਲੈਂਦਾ ਹੈ। ਇਸ ਮੌਕੇ ਬੀ.ਈ.ਈ. ਗੁਰਲਾਲ ਸਿੰਘ, ਹੈਲਥ ਵਰਕਰ ਅਮਨਦੀਪ ਸਿੰਘ, ਰਬਿੰਦਰ ਸਿੰਘ, ਰੇਡੀਓਗ੍ਰਾਫਰ ਜੁਗਰਾਜ ਸਿੰਘ ਸਮੇਤ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਅਸਤੀਫ਼ਾ ਦੇਣ–ਔਲਖ ਅਗਲੀ ਖ਼ਬਰ ਬੱਚਿਆਂ ਦੇ ਤੋਤਲੇਪਣ ਦੀ ਸਮੱਸਿਆ ਦਾ ਇਲਾਜ ਸੰਭਵ - ਡਾ. ਸੁਪ੍ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।