02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਖੋ-ਖੋ ’ਚ ਜ਼ੋਨ ਪੱਧਰ ’ਤੇ ਰਹੀਆਂ ਸੈਕਿੰਡ

ਗੋਇੰਦਵਾਲ ਸਾਹਿਬ, 1 ਅਗਸਤ (ਸਕੱਤਰ ਸਿੰਘ ਅਟਵਾਲ)– ਬੀਤੇ ਦਿਨੀਂ 70 ਵੀਆਂ ਜੋਨਲ ਖੇਡਾਂ ਸੈਸ਼ਨ 2026-2027 ਜੋਨਲ ਕਨਵੀਨਰ ਕੁਲਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਅਧੀਨ ਕਰਵਾਈਆਂ ਗਈਆਂ। ਇਨ੍ਹਾਂ ਜੋਨਲ ਖੇਡਾਂ ਵਿਚ ਗੋਇੰਦਵਾਲ ਸਾਹਿਬ ਜੋਨ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ।

ਅਜੀਤ ਡੈਸਕ 02-08-2026
ਗੋਇੰਦਵਾਲ ਸਾਹਿਬ, 1 ਅਗਸਤ (ਸਕੱਤਰ ਸਿੰਘ ਅਟਵਾਲ)– ਬੀਤੇ ਦਿਨੀਂ 70 ਵੀਆਂ ਜੋਨਲ ਖੇਡਾਂ ਸੈਸ਼ਨ 2026-2027 ਜੋਨਲ ਕਨਵੀਨਰ ਕੁਲਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਅਧੀਨ ਕਰਵਾਈਆਂ ਗਈਆਂ। ਇਨ੍ਹਾਂ ਜੋਨਲ ਖੇਡਾਂ ਵਿਚ ਗੋਇੰਦਵਾਲ ਸਾਹਿਬ ਜੋਨ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ । ਇਸੇ ਤਰਾਂ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਨੇ ਖੋ-ਖੋ (ਅੰਡਰ-14) ਵਿਚੋਂ ਦੂਸਰਾ ਸਥਾਨ ਹਾਸਲ ਕਰਕੇ ਪੂਰੇ ਜੋਨ ਵਿੱਚ ਸੰਸਥਾ ਦਾ ਨਾਮ ਰੋਸ਼ਨ ਕੀਤਾ । ਇਸ ਮੌਕੇ ’ਤੇ ਬੋਲਦਿਆਂ ਸਕੂਲ ਦੇ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਜੋਨ ਪੱਧਰੀ ਬਾਕੀ ਖੇਡਾਂ ਲਈ ਜੋਰਦਾਰ ਤਰੀਕੇ ਨਾਲ ਮਿਹਨਤ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਲਈ ਕਮਰਕੱਸੇ ਕਰਨ ਲਈ ਜੋਰਦਾਰ ਤਿਆਰੀ ਕਰਨ ਲਈ ਕਿਹਾ । ਉਨ੍ਹਾਂ ਕਿਹਾ ਕਿ ਜੋਨ ਪੱਧਰੀ, ਜਿਲ੍ਹਾ ਪੱਧਰੀ ਅਤੇ ਪੰਜਾਬ ਪੱਧਰ ਤੇ ਚੰਗੀ ਕਾਰਗਜਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਇੰਸ ਲੈਬ ਦੇ ਭਵਨ ਦਾ ਪਿਆ ਲੈਂਟਰ ਅਗਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।