02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਤਰਨ ਤਾਰਨ, 1 ਅਗਸਤ (ਇਕਬਾਲ ਸਿੰਘ ਸੋਢੀ)–ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਲਈ ਵੀ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ।

ਅਜੀਤ ਡੈਸਕ 02-08-2026
ਤਰਨ ਤਾਰਨ, 1 ਅਗਸਤ (ਇਕਬਾਲ ਸਿੰਘ ਸੋਢੀ)–ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਲਈ ਵੀ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ। ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਮਾਝਾ ਜ਼ੋਨ ਇੰਚਾਰਜ ਸ਼ੀਤਲ ਜੁਨੇਜਾ, ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਤਰਨ ਤਾਰਨ ਦੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਅਤੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਅਨਿਲ ਠਾਕੁਰ ਦਾ ਇਸ ਮਹੱਤਵਪੂਰਨ ਫ਼ੈਸਲੇ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ।
ਪਿਛਲੀ ਖ਼ਬਰ ਸੰਤ ਬਾਬਾ ਇਕਬਾਲ ਸਿੰਘ ਦੀ ਜੀਵਨੀ ’ਤੇ ਭਾਸ਼ਨ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਐੱਸ.ਆਈ.ਆਰ. ਤਹਿਤ ਸਕੂਲਾਂ ’ਚ ਕਰਵਾਏ ਭਾਸ਼ਨ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।