03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਰਾਲੀ ਪ੍ਰਬੰਧਨ ਮਸ਼ੀਨਾਂ ’ਤੇ ਸਬਸਿਡੀ ਲਈ ਅਪਲਾਈ ਲਈ ਅੱਜ ਆਖਰੀ ਦਿਨ- ਡਾ. ਭੁਪਿੰਦਰ ਸਿੰਘ ਏ.ਓ.

ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਨੇ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ’ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।

ਜਾਣਕਾਰੀ ਦੌਰਾਨ ਡਾ. ਭੁਪਿੰਦਰ ਸਿੰਘ । ਤਸਵੀਰ: ਖਹਿਰ 03-08-2026
ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਨੇ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ’ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀ.ਐੱਸ.ਸੀ.) ਸਥਾਪਤ ਕਰਨ ਲਈ ਕੇਵਲ ਸੁਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ , ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ ’ਤੇ ਸਬਸਿਡੀ ਉਪਲਬਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਯਕੀਨੀ ਬਣਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਜਾਣਕਾਰੀ ਦਿੱਤੀ ਕਿ ਜਿਨ੍ਹਾਂ ਕਿਸਾਨਾਂ ਦੀ ਸਾਉਣੀ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਅਜੇ ਤੱਕ ਨਹੀਂ ਹੋਈ, ਉਹ ਸੰਬੰਧਿਤ ਸਰਕਲ ਅਧਿਕਾਰੀ ਨਾਲ ਤਾਲਮੇਲ ਕਰਕੇ 10 ਅਗਸਤ ਤੱਕ ਕਰਵਾ ਸਕਦੇ ਹਨ। ਇਸ ਸੰਬੰਧੀ ਲੋੜੀਂਦੇ ਮੱਕੀ ਦੇ ਬਿੱਲ ਅਤੇ ਜੇ ਫਾਰਮ ਜਮ੍ਹਾਂ ਕਰਾਏ ਜਾਣ।
ਪਿਛਲੀ ਖ਼ਬਰ ਐਨ.ਐਚ.ਐਮ. ਯੂਨੀਅਨ ਕਸੇਲ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ, ਸਿੰਮ ਅਤੇ ਹੋਰ ਸਾਮਾਨ ਬਰਾਮਦ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।