03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੋਇੰਦਵਾਲ ਇੰਡਸਟਰੀਅਲ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਜੀ.ਐਮ. ਇੰਡਸਟਰੀ ਅਮਰਜੀਤ ਰਾਏ ਖੰਨਾ ਦਾ ਸਨਮਾਨ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਗੋਇੰਦਵਾਲ ਇੰਡਸਟਰੀਅਲ ਐਸੋਸੀਏਸ਼ਨ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਨਵ-ਨਿਯੁਕਤ ਜੀ. ਐਮ.

ਜੀ.ਐਮ. ਇੰਡਸਟਰੀ ਅਮਰਜੀਤ ਰਾਏ ਖੰਨਾ ਦਾ ਸਨਮਾਨ ਕਰਦੇ ਹੋਏ ਗੋਇੰਦਵਾਲ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਅਤੇ ਹੋਰ। ਤਸਵੀਰ: ਲਵਲੀ 03-08-2026
ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਗੋਇੰਦਵਾਲ ਇੰਡਸਟਰੀਅਲ ਐਸੋਸੀਏਸ਼ਨ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਨਵ-ਨਿਯੁਕਤ ਜੀ.ਐਮ. ਇੰਡਸਟਰੀ ਅਮਰਜੀਤ ਰਾਏ ਖੰਨਾ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਜਨਰਲ ਸਕੱਤਰ ਹਰਪਿੰਦਰ ਸਿੰਘ ਗਿੱਲ, ਮੀਤ ਪ੍ਰਧਾਨ ਤੇ ਖਜ਼ਾਨਚੀ ਇਕਬਾਲ ਸਿੰਘ ਸੈਣੀ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਸਨਮਾਨ ਸਮਾਰੋਹ ਉਪਰੰਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਗੋਇੰਦਵਾਲ ਇੰਡਸਟਰੀਅਲ ਫੋਕਲ ਪੁਆਇੰਟ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਉਦਯੋਗਪਤੀਆਂ ਨੂੰ ਪ੍ਰੋਡਕਸ਼ਨ ਸਰਟੀਫਿਕੇਟ ਜਾਰੀ ਕਰਨ ਵਿਚ ਆ ਰਹੀ ਦੇਰੀ, ਵਿਭਾਗੀ ਮਨਜ਼ੂਰੀਆਂ ਨੂੰ ਸਰਲ ਅਤੇ ਸਮੇਂ ਸਿਰ ਮੁਹੱਈਆ ਕਰਵਾਉਣ, ਬੁਨਿਆਦੀ ਢਾਂਚੇ ਦੀਆਂ ਕਮੀਆਂ ਅਤੇ ਹੋਰ ਪ੍ਰਸ਼ਾਸਕੀ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਗੋਇੰਦਵਾਲ ਇੰਡਸਟਰੀਅਲ ਏਰੀਆ ਪੰਜਾਬ ਦਾ ਇਕ ਮਹੱਤਵਪੂਰਨ ਉਦਯੋਗਿਕ ਕੇਂਦਰ ਹੈ ਅਤੇ ਉਦਯੋਗਾਂ ਦੇ ਵਿਕਾਸ ਲਈ ਸਰਕਾਰ ਅਤੇ ਉਦਯੋਗਪਤੀਆਂ ਵਿਚਕਾਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਅਮਰਜੀਤ ਰਾਏ ਖੰਨਾ ਦੀ ਅਗਵਾਈ ਹੇਠ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਹੋਵੇਗਾ। ਅਮਰਜੀਤ ਰਾਏ ਖੰਨਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਦਯੋਗਪਤੀਆਂ ਨੂੰ ਦਰਪੇਸ਼ ਜਾਇਜ਼ ਮੁਸ਼ਕਿਲਾਂ, ਖ਼ਾਸ ਕਰਕੇ ਪ੍ਰੋਡਕਸ਼ਨ ਸਰਟੀਫਿਕੇਟਾਂ ਅਤੇ ਹੋਰ ਵਿਭਾਗੀ ਕਾਰਵਾਈਆਂ ਦਾ ਨਿਯਮਾਂ ਅਨੁਸਾਰ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਦਯੋਗ ਵਿਭਾਗ ਦੇ ਅਧਿਕਾਰੀ ਜਸਵਿੰਦਰ ਸਿੰਘ, ਦਇਆ ਸਿੰਘ, ਰਮਨ ਬਾਵਾ, ਸਿਮਰਨਜੀਤ ਕੌਰ ਅਤੇ ਗੋਇੰਦਵਾਲ ਇੰਡਸਟਰੀਅਲ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਵਾਤਾਵਰਨ ਸੰਭਾਲ ਲਈ ਸ਼ੁੱਭ ਕਰਮਨ ਵੈੱਲਫੇਅਰ ਸੁਸਾਇਟੀ ਪੱਟੀ ਨੇ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।