03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

5500 ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਫਾਈਲਾਂ ਅਟਕਾਉਣਾ ਸਰਕਾਰ ਦੀ ਬੇਇਨਸਾਫੀ- ਸਰਪੰਚ ਬਿੱਲਾ ਸੇਰੋਂ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪੰਜਾਬ ਸਰਕਾਰ ’ਤੇ ਕਿਸਾਨ ਵਿਰੋਧੀ ਨੀਤੀਆਂ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਵਿਚ 5,500 ਤੋਂ ਵੱਧ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਫਾਈਲਾਂ ਅਜੇ ਵੀ ਮਨਜ਼ੂਰੀ ਦੀ ਉਡੀਕ ਕਰ ਰਹੀਆਂ ਹਨ, ਜਿਸ ਕਾਰਨ ਹਜ਼ਾਰਾਂ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਗਏ ਸਨ, ਜਿਸ ਨਾਲ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲਿਆ ਅਤੇ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਪ੍ਰਾਪਤ ਹੋਈ, ਪਰ ਕਾਂਗਰਸ ਸਰਕਾਰ ਵਲੋਂ ਇਸ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਗਈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਲੰਬਿਤ ਫਾਈਲਾਂ ਮਨਜ਼ੂਰ ਨਹੀਂ ਕੀਤੀਆਂ ਗਈਆਂ।

ਅਜੀਤ ਡੈਸਕ 03-08-2026
ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪੰਜਾਬ ਸਰਕਾਰ ’ਤੇ ਕਿਸਾਨ ਵਿਰੋਧੀ ਨੀਤੀਆਂ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਵਿਚ 5,500 ਤੋਂ ਵੱਧ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਫਾਈਲਾਂ ਅਜੇ ਵੀ ਮਨਜ਼ੂਰੀ ਦੀ ਉਡੀਕ ਕਰ ਰਹੀਆਂ ਹਨ, ਜਿਸ ਕਾਰਨ ਹਜ਼ਾਰਾਂ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਗਏ ਸਨ, ਜਿਸ ਨਾਲ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲਿਆ ਅਤੇ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਪ੍ਰਾਪਤ ਹੋਈ, ਪਰ ਕਾਂਗਰਸ ਸਰਕਾਰ ਵਲੋਂ ਇਸ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਗਈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਲੰਬਿਤ ਫਾਈਲਾਂ ਮਨਜ਼ੂਰ ਨਹੀਂ ਕੀਤੀਆਂ ਗਈਆਂ। ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੀ ਹੈ, ਪਰ ਅਸਲ ਵਿਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਟਿਊਬਵੈੱਲ ਕੁਨੈਕਸ਼ਨਾਂ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਹਰ ਰੋਜ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਰਕਾਰ ਇਸ ਗੰਭੀਰ ਮਸਲੇ ਪ੍ਰਤੀ ਉਦਾਸੀਨ ਬਣੀ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 5500 ਤੋਂ ਵੱਧ ਲੰਬਿਤ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਫਾਈਲਾਂ ਨੂੰ ਤੁਰੰਤ ਮੰਨਜ਼ੂਰੀ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਹੋਵੇ।
ਪਿਛਲੀ ਖ਼ਬਰ ਮੁਰਾਦਪੁਰਾ ਵਿਖੇ ਵਾਪਰੀ ਗੋਲੀ ਚੱਲਣ ਦੀ ਘਟਨਾ ਨਿੰਦਣਯੋਗ - ਭਾਈ ਵਿਰਸਾ ਸਿੰਘ ਖ਼ਾਲਸਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।