ਸਾਬਕਾ ਸੰਸਦੀ ਸਕੱਤਰ ਮੰਨਾ ਦੇ ਸੂਬਾ ਸਕੱਤਰ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ
ਮੀਆਂਵਿੰਡ, 3 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਕੱਲ੍ਹ ਭਾਜਪਾ ਹਾਈਕਮਾਨ ਵਲੋਂ ਪੰਜਾਬ ਵਿਚ ਅਹਿਮ ਨਿਯੁਕਤੀਆਂ ਕਰਦਿਆਂ ਪਾਰਟੀ ਨਾਲ ਜੁੜੇ ਆਗੂਆਂ ਨੂੰ ਅਹਿਮ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਗਿਆ ਸੀ। ਉਨ੍ਹਾਂ ਵਿਚ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਸਿੰਘ ਮੰਨਾ ਨੂੰ ਸੂਬਾ ਸੈਕਟਰੀ ਨਿਯੁਕਤ ਕੀਤਾ ਗਿਆ ਸੀ, ਉਨ੍ਹਾਂ ਦੀ ਇਸ ਨਿਯੁਕਤੀ ’ਤੇ ਜਿੱਥੇ ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਅਤੇ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਖੁਸ਼ੀ ਦੀ ਲਹਿਰ ਹੈ।
ਮੀਆਂਵਿੰਡ, 3 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਕੱਲ੍ਹ ਭਾਜਪਾ ਹਾਈਕਮਾਨ ਵਲੋਂ ਪੰਜਾਬ ਵਿਚ ਅਹਿਮ ਨਿਯੁਕਤੀਆਂ ਕਰਦਿਆਂ ਪਾਰਟੀ ਨਾਲ ਜੁੜੇ ਆਗੂਆਂ ਨੂੰ ਅਹਿਮ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਗਿਆ ਸੀ। ਉਨ੍ਹਾਂ ਵਿਚ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਸਿੰਘ ਮੰਨਾ ਨੂੰ ਸੂਬਾ ਸੈਕਟਰੀ ਨਿਯੁਕਤ ਕੀਤਾ ਗਿਆ ਸੀ, ਉਨ੍ਹਾਂ ਦੀ ਇਸ ਨਿਯੁਕਤੀ ’ਤੇ ਜਿੱਥੇ ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਅਤੇ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਖੁਸ਼ੀ ਦੀ ਲਹਿਰ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਆਪਣੀ ਹਾਈਕਮਾਂਡ ਦੇ ਆਗੂਆਂ ਦੇ, ਜਿੰਨਾਂ ਵਲੋਂ ਮੈਨੂੰ ਇਹ ਇਹ ਵੱਡਾ ਮਾਣ ਸਤਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਦਲਜੀਤ ਸਿੰਘ ਜਸਪਾਲ, ਸੁਖਦੇਵ ਸਿੰਘ ਧੂਲਕਾ, ਦਿਲਬਾਗ ਸਿੰਘ ਮਦੇਪੁਰ, ਜੋਗਿੰਦਰ ਸਿੰਘ ਸਿੰਘਪੁਰਾ, ਕੰਵਲਜੀਤ ਸਿੰਘ ਭਲਾਈਪੁਰ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ ਗਾਂਧੀ ਭਿੰਡਰ ਆਦਿ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਧਾਈਆਂ ਦਿੱਤੀਆਂ ।