04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕਰਨ ਬੁਰਜ ਕੋਲ ਅਸ਼ੀਰਵਾਦ ਯਾਤਰਾ ਦੌਰਾਨ ਲੋਕਾਂ ਨੇ ਪਾਣੀ ਦੀ ਨਿਕਾਸੀ ਦਾ ਮੁੱਦਾ ਚੁੱਕਿਆ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਆਸ਼ੀਰਵਾਦ ਯਾਤਰਾ ਤਹਿਤ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਪਿੰਡ ਕੈਰੋਂਵਾਲ ਪੁੱਜੇ, ਜਿੱਥੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਤੋਂ ਹਲਕਾ ਇੰਚਾਰਜ ਨੂੰ ਜਾਣੂ ਕਰਵਾਇਆ।

ਅਜੀਤ ਡੈਸਕ 04-08-2026
ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਆਸ਼ੀਰਵਾਦ ਯਾਤਰਾ ਤਹਿਤ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਪਿੰਡ ਕੈਰੋਂਵਾਲ ਪੁੱਜੇ, ਜਿੱਥੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਤੋਂ ਹਲਕਾ ਇੰਚਾਰਜ ਨੂੰ ਜਾਣੂ ਕਰਵਾਇਆ। ਪਿੰਡ ਵਾਸੀਆਂ ਨੇ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਗਲੀਆਂ ਵਿਚ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਆਵਾਜਾਈ ਵਿਚ ਦਿੱਕਤਾਂ ਪੈਦਾ ਹੋ ਰਹੀਆਂ ਹਨ ਅਤੇ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਜਲਦੀ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ। ਇਸ ਮੌਕੇ ਕਰਨਬੀਰ ਸਿੰਘ ਬੁਰਜ ਨੇ ਪਿੰਡ ਵਾਸੀਆਂ ਦੀ ਗੱਲ ਧਿਆਨ ਨਾਲ ਸੁਣੀ ਅਤੇ ਭਰੋਸਾ ਦਿਵਾਇਆ ਕਿ ਇਸ ਮਸਲੇ ਨੂੰ ਪਹਿਲ ਦੇ ਅਧਾਰ ’ਤੇ ਸੰਬੰਧਿਤ ਵਿਭਾਗ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਇਸ ਦਾ ਜਲਦੀ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਸ਼ੀਰਵਾਦ ਯਾਤਰਾ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ । ਇਸ ਮੌਕੇ ਪ੍ਰਤਾਪ ਸਿੰਘ ਕੈਰੋਂਵਾਲ ਵਾਈਸ ਪ੍ਰਧਾਨ ਬਲਾਕ ਤਰਨ ਤਾਰਨ, ਲਖਬੀਰ ਸਿੰਘ ਕੈਰੋਂਵਾਲ, ਕੇਵਲ ਸਿੰਘ ਮੈਂਬਰ , ਬਲਜਿੰਦਰ ਸਿੰਘ ਮੈਂਬਰ, ਕਸ਼ਮੀਰ ਸਿੰਘ, ਲਵਪ੍ਰੀਤ ਸਿੰਘ, ਸੁਖਦੇਵ ਸਿੰਘ, ਵਿਜੇ ਕੈਰੋਂਵਾਲ, ਮਨੀ ਕੈਰੋਂਵਾਲ, ਨਛੱਤਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 10 ਦੇ ਰੇਲ ਰੋਕੋ ਲਈ ਮੀਟਿੰਗ ਅੱਜ– ਐੱਸ.ਕੇ.ਐੱਮ. ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ- ਜਾਮਾਰਾਏ, ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।