04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼ਹੀਦ ਭਗਤ ਸਿੰਘ ਸਕੂਲ ਦੀਆਂ ਲੜਕੀਆਂ ਦਾ ਰੱਸਾਕਸ਼ੀ ’ਚ ਜ਼ੋਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ

ਭਿੱਖੀਵਿੰਡ, 3 ਅਗਸਤ (ਬੌਬੀ)-ਭਿੱਖੀਵਿੰਡ ਦੇ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਦੀਆਂ ਟੱਗ ਆਫ ਵਾਰ (ਰੱਸਾਕੱਸ) ਟੀਮਾਂ ਨੇ ਜ਼ੋਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਅੰਡਰ-17 ਅਤੇ ਅੰਡਰ-19 ਵਰਗ ਦੀਆਂ ਟੀਮਾਂ ਨੇ ਜ਼ੋਨਲ ਪੱਧਰ ’ ਤੇ ਦੂਸਰਾ ਸਥਾਨ, ਜਦਕਿ ਅੰਡਰ-14 ਵਰਗ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ।

ਅਜੀਤ ਡੈਸਕ 04-08-2026
ਭਿੱਖੀਵਿੰਡ, 3 ਅਗਸਤ (ਬੌਬੀ)-ਭਿੱਖੀਵਿੰਡ ਦੇ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਦੀਆਂ ਟੱਗ ਆਫ ਵਾਰ (ਰੱਸਾਕੱਸ) ਟੀਮਾਂ ਨੇ ਜ਼ੋਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਅੰਡਰ-17 ਅਤੇ ਅੰਡਰ-19 ਵਰਗ ਦੀਆਂ ਟੀਮਾਂ ਨੇ ਜ਼ੋਨਲ ਪੱਧਰ ’ ਤੇ ਦੂਸਰਾ ਸਥਾਨ, ਜਦਕਿ ਅੰਡਰ-14 ਵਰਗ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਦੀ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਨੇ ਕਿਹਾ ਕਿ ਖੇਡਾਂ ਦੌਰਾਨ ਸਕੂਲ ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਵਿਦਿਆਰਥਣਾਂ ਨੇ ਟੱਗ ਆਫ ਵਾਰ ਮੁਕਾਬਲੇ ਵਿਚ ਬਿਹਤਰੀਨ ਖੇਡ ਅਤੇ ਆਪਸੀ ਤਾਲਮੇਲ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਅਤੇ ਅੰਡਰ-19 ਟੀਮਾਂ ਨੇ ਦੂਸਰਾ ਸਥਾਨ, ਜਦਕਿ ਅੰਡਰ-14 ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਪਹੁੰਚਣ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਕੋਚਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਨੇ ਜੀਵਨ ਵਿਚ ਖੇਡਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬੇਹੱਦ ਜ਼ਰੂਰੀ ਹਨ।
ਪਿਛਲੀ ਖ਼ਬਰ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਜਮਾਰਾਏ ਦੇ ਅਕਾਲੀ ਵਰਕਰਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।