ਜ਼ੋਨਲ ਖੇਡ ਮੁਕਾਬਲਿਆਂ ’ਚ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਹਰੀਕੇ ਪੱਤਣ, 3 ਅਗਸਤ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ (ਹਰੀਕੇ) ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਏ ਜ਼ੋਨਲ ਖੇਡ ਮੁਕਾਬਲੇ, ਜੋ ਕਿ ਪੀ. ਐਮ.
ਸ
ਸਿੱਖਿਆ ਵਿਭਾਗ ਵਲੋਂ ਕਰਵਾਏ ਜ਼ੋਨਲ ਖੇਡ ਮੁਕਾਬਲਿਆਂ ਵਿਚ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ (ਹਰੀਕੇ) ਦੇ ਜੇਤੂ ਵਿਦਿਆਰਥੀਆਂ ਨਾਲ ਪੀ.ਐਮ. ਸਰਕਾਰੀ ਸੀਨੀ. ਸੈਕੰ. ਸਕੂਲ ਹਰੀਕੇ ਦੇ ਮੁਖੀ ਰਣਜੀਤ ਕੌਰ। ਤਸਵੀਰ: ਕੁੰਦਰਾ
04-08-2026
ਹਰੀਕੇ ਪੱਤਣ, 3 ਅਗਸਤ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ (ਹਰੀਕੇ) ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਏ ਜ਼ੋਨਲ ਖੇਡ ਮੁਕਾਬਲੇ, ਜੋ ਕਿ ਪੀ.ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਮੱਲਾਂ ਮਾਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸੰਦੀਪ ਕੌਰ ਢਿੱਲੋਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-17 ਦੇ ਖੋ- ਖੋ (ਲੜਕੇ ਅਤੇ ਲੜਕੀਆਂ), ਕਬੱਡੀ (ਲੜਕੇ ਅਤੇ ਲੜਕੀਆਂ) ਦੇ ਕਰਵਾਏ ਗਏ ਮੁਕਾਬਲਿਆਂ ਵਿਚ ਵਿਰੋਧੀ ਟੀਮਾਂ ਨੂੰ ਕਰੜੀ ਟੱਕਰ ਦਿੰਦਿਆਂ ਜਿੱਤ ਹਾਸਿਲ ਕੀਤੀ । ਸਾਰੇ ਹੀ ਮੈਚ ਬਹੁਤ ਦਿਲਚਸਪ ਤੇ ਸਖ਼ਤ ਮੁਕਾਬਲੇ ਵਾਲੇ ਰਹੇ। ਉਨ੍ਹਾਂ ਦੱਸਿਆ ਕਿ ਖੋ-ਖੋ ਅੰਡਰ- 14 ’ਚ ਲੜਕੀਆਂ ਨੇ ਦੂਜੀ ਪੁਜੀਸ਼ਨ ਹਾਸਿਲ ਕੀਤੀ ਅਤੇ ਜ਼ਿਲ੍ਹਾ ਪੱਧਰ ਵਾਸਤੇ ਆਪਣੀ ਜਗ੍ਹਾ ਪੱਕੀ ਕੀਤੀ । ਅੰਡਰ-17 ਲੜਕਿਆਂ ਦੀ ਟੀਮ ਨੇ ਸਰਕਾਰੀ ਸਕੂਲ ਸੈਦਪੁਰ ਦੀ ਟੀਮ ਨੂੰ ਹਰਾ ਕੇ ਤੀਜਾ ਸਥਾਨ ਹਾਸਿਲ ਕੀਤਾ । ਕਬੱਡੀ ਦੀ ਅੰਡਰ-14 ਦੀ ਟੀਮ ਨੇ ਸਰਕਾਰੀ ਸਕੂਲ ਕੋਟ ਬੁੱਢਾ ਅਤੇ ਅੰਡਰ-17 ਦੀ ਟੀਮ ਨੇ ਸਰਕਾਰੀ ਸਕੂਲ ਸਭਰਾ ਨੂੰ ਹਰਾ ਕੇ ਦੋਹਾਂ ਹੀ ਮੁਕਾਬਲਾ ਵਿਚ ਜਿੱਤ ਦਰਜ ਕਰਵਾਉਂਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹਾ ਪੱਧਰ ਲਈ ਆਪਣੀ ਜਗ੍ਹਾ ਬਣਾਈ । ਜਿੱਤ ਦੀ ਲੜੀ ਨੂੰ ਅੱਗੇ ਤੁਰਦਿਆਂ ਮਾਰਸ਼ਲ ਆਰਟ ਕਰਾਟੇ ਦੇ ਅੰਡਰ 14, 17 ਅਤੇ 19 ਦੇ ਲੜਕੀਆਂ ਦੇ ਮੁਕਾਬਲਿਆਂ ਵਿਚ ਚਾਰ ਸੋਨ ਤਗਮੇ ਤੇ ਦੋ ਸਿਲਵਰ ਮੈਡਲ ਹਾਸਿਲ ਕਰਕੇ ਪਹਿਲਾ ਅਤੇ ਦੂਜਾ ਸਥਾਨ ਹਾਸਿਲ ਕੀਤਾ । ਜੇਤੂ ਟੀਮਾਂ ਦਾ ਸਕੂਲ ਪਹੁੰਚਣ ’ਤੇ ਸਕੂਲ ਮੈਨੇਜ਼ਮੈਂਟ, ਪ੍ਰਿੰਸੀਪਲ ਸੰਦੀਪ ਕੌਰ ਢਿੱਲੋਂ ਅਤੇ ਸਮੂਹ ਸਟਾਫ਼, ਵਿਦਿਆਰਥੀਆਂ ਵਲੋਂ ਜ਼ੋਰਦਾਰ ਤਾੜੀਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਦੇ ਐਮ.ਡੀ. ਸਤੀਸ਼ ਕੁਮਾਰ ਨੇ ਕੋਚ ਸੁਖਵਿੰਦਰ ਕੌਰ ਅਤੇ ਜਗਜੀਤ ਸਿੰਘ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।