05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

dd

ਤਰਨ ਤਾਰਨ, 4 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਾਰ ਵਲੋਂ ਮੁਲਾਜ਼ਮਾਂ ਪ੍ਰਤੀ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਅਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਸੰਬੰਧੀ ਹਾਈਕੋਰਟ ਦਾ ਫ਼ੈਸਲਾ ਲਾਗੂ ਨਾ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਵਿਚ ਸਾਂਝਾ ਮੁਲਾਜ਼ਮ ਫਰੰਟ ਮੋਰਚਾ ਵਲੋਂ ਮਿਤੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਪਹੁੰਚਣ ਦੀ ਸਮੂਹ ਫਾਰਮੇਸੀ ਅਫਸਰਾਂ ਨੂੰ ਅਪੀਲ ਕੀਤੀ ਗਈ ਅਤੇ ਇਸ ਮਹਾਂ ਰੈਲੀ ਨੂੰ ਕਾਮਯਾਬ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਅਤੇ ਜ਼ਿਲ੍ਹਾ ਸਕੱਤਰ ਨਵਕਿਰਨ ਸਿੰਘ ਘਰਿਆਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਬਰਦਾਸ਼ਿਤ ਨਹੀਂ ਕੀਤੀਆਂ ਜਾਣਗੀਆਂ।

ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਾਰ ਵਲੋਂ ਮੁਲਾਜ਼ਮਾਂ ਪ੍ਰਤੀ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਅਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਸੰਬੰਧੀ ਹਾਈਕੋਰਟ ਦਾ ਫ਼ੈਸਲਾ ਲਾਗੂ ਨਾ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਵਿਚ ਸਾਂਝਾ ਮੁਲਾਜ਼ਮ ਫਰੰਟ ਮੋਰਚਾ ਵਲੋਂ ਮਿਤੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਪਹੁੰਚਣ ਦੀ ਸਮੂਹ ਫਾਰਮੇਸੀ ਅਫਸਰਾਂ ਨੂੰ ਅਪੀਲ ਕੀਤੀ ਗਈ ਅਤੇ ਇਸ ਮਹਾਂ ਰੈਲੀ ਨੂੰ ਕਾਮਯਾਬ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ ਅਤੇ ਜ਼ਿਲ੍ਹਾ ਸਕੱਤਰ ਨਵਕਿਰਨ ਸਿੰਘ ਘਰਿਆਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਬਰਦਾਸ਼ਿਤ ਨਹੀਂ ਕੀਤੀਆਂ ਜਾਣਗੀਆਂ। ਇਸ ਮੌਕੇ ਰਣਜੀਤ ਸਿੰਘ ਜ਼ਿਲ੍ਹਾ ਫਾਰਮੇਸੀ ਅਫਸਰ, ਸੁਰੇਸ਼ ਮੌਂਗਾ ਘਰਿਆਲਾ, ਅਰਵਿੰਦਰ ਸਿੰਘ ਖਡੂਰ ਸਾਹਿਬ, ਬਲਵਿੰਦਰ ਸਿੰਘ ਕੈਸ਼ੀਅਰ, ਮਨਜੀਤ ਸਿੰਘ ਆਡੀਟਰ, ਪ੍ਰਭਜੋਤ ਕੌਰ ਮੁੱਖ ਸਲਾਹਕਾਰ, ਨਵਦੀਪ ਸਿੰਘ ਕਸੇਲ, ਨਵਦੀਪ ਸਿੰਘ ਸੁਰਸਿੰਘ, ਅਰਮਿੰਦਰ ਕੌਰ ਅਤੇ ਰਣਜੀਤ ਸਿੰਘ ਮੀਤ ਪ੍ਰਧਾਨ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਕਰਾਟੇ ਮੁਕਾਬਲਿਆਂ ’ਚ ਅੱਵਲ ਰਹੀ ਖਿਡਾਰਨ ਦਾ ਸ਼ਾਹ ਮੀਆਂਵਿੰਡ ਵਲੋਂ ਸਨਮਾਨ ਅਗਲੀ ਖ਼ਬਰ ਬਿਲਾਸਪੁਰ ਏਮਜ਼ ਹਸਪਤਾਲ ਜਾਣ ਲਈ ਬੀਤ ਦੇ ਪਿੰਡਾਂ ਰਾਹੀਂ ਸ਼ੁਰੂ ਹੋਈ ਨਵੀਂ ਬੱਸ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।