05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਰਾਟੇ ਮੁਕਾਬਲਿਆਂ ’ਚ ਅੱਵਲ ਰਹੀ ਖਿਡਾਰਨ ਦਾ ਸ਼ਾਹ ਮੀਆਂਵਿੰਡ ਵਲੋਂ ਸਨਮਾਨ

ਮੀਆਂਵਿੰਡ, 4 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)–ਕਪੂਰਥਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਕਰਾਟੇ ਮੁਕਾਬਲਿਆਂ ’ਚ ਪਹਿਲੇ ਸਥਾਨ ’ਤੇ ਆਈ ਰਛਪਾਲ ਕੌਰ ਮੀਆਂਵਿੰਡ ਦਾ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾਤਾ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਵਲੋਂ ਸਿਰੋਪਾਓ ਦਿੱਤਾ ਅਤੇ 3100 ਰੁਪਏ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼ਾਹ ਨੇ ਕਿਹਾ ਕਿ ਇਸ ਹੋਣਹਾਰ ਖਿਡਾਰਨ ਨੇ ਆਪਣੇ ਮਾਤਾ ਪਿਤਾ ਅਤੇ ਪਿੰਡ ਦਾ ਨਾਮ ਉੱਚਾ ਕੀਤਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਹ ਬੱਚੀ ਨੈਸ਼ਨਲ ਮੁਕਾਬਿਲਆਂ ਵਿਚ ਵੀ ਜਿੱਤ ਪ੍ਰਾਪਤ ਕਰੇਗੀ।

ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਪਹਿਲੇ ਸਥਾਨ ’ਤੇ ਆਈ ਖਿਡਾਰਨ ਰਛਪਾਲ ਕੌਰ ਨੂੰ ਸਨਮਾਨਿਤ ਕਰਦੇ ਹੋਏ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਅਤੇ ਨਾਲ ਉਨ੍ਹਾਂ ਦੇ ਸਾਥੀ ਤਸਵੀਰ -ਸੰਧੂ 05-08-2026
ਮੀਆਂਵਿੰਡ, 4 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)–ਕਪੂਰਥਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਕਰਾਟੇ ਮੁਕਾਬਲਿਆਂ ’ਚ ਪਹਿਲੇ ਸਥਾਨ ’ਤੇ ਆਈ ਰਛਪਾਲ ਕੌਰ ਮੀਆਂਵਿੰਡ ਦਾ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾਤਾ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਵਲੋਂ ਸਿਰੋਪਾਓ ਦਿੱਤਾ ਅਤੇ 3100 ਰੁਪਏ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼ਾਹ ਨੇ ਕਿਹਾ ਕਿ ਇਸ ਹੋਣਹਾਰ ਖਿਡਾਰਨ ਨੇ ਆਪਣੇ ਮਾਤਾ ਪਿਤਾ ਅਤੇ ਪਿੰਡ ਦਾ ਨਾਮ ਉੱਚਾ ਕੀਤਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਹ ਬੱਚੀ ਨੈਸ਼ਨਲ ਮੁਕਾਬਿਲਆਂ ਵਿਚ ਵੀ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਲੜਕੀ ਦੇ ਪਿਤਾ ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਧੰਨਵਾਦੀ ਹਨ ਸ਼ਾਹ ਹੋਣਾ ਦੇ ਜਿਨ੍ਹਾਂ ਸਾਡੇ ਗ੍ਰਹਿ ਪਹੁੰਚ ਕੇ ਮੇਰੀ ਪੁੱਤਰੀ ਦਾ ਹੌਂਸਲਾ ਵਧਾਇਆ ਹੈ । ਇਸ ਮੌਕੇ ਅਮਨ ਸ਼ਾਹ, ਰਮਨ ਸ਼ਾਹ, ਜਤਿੰਦਰ ਸਿੰਘ ਟੈਣੀ, ਮੈਂਬਰ ਗੁਰਦੇਵ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਮੈਂਬਰ ਜਤਿੰਦਰ ਸਿੰਘ, ਮੈਂਬਰ ਸਤਨਾਮ ਸਿੰਘ, ਹਰਭਜਨ ਸਿੰਘ, ਜਥੇਦਾਰ ਦਸੰਧਾ ਸਿੰਘ, ਪ੍ਰੀਤਮ ਸਿੰਘ, ਕੁਲਵੰਤ ਸਿੰਘ ਮਹੱਲੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਚੰਡੀਗੜ੍ਹ ਦੀ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਲਈ ਤੂਫਾਨੀ ਦੌਰਾ ਅਗਲੀ ਖ਼ਬਰ dd

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।