05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਈਸ ਡਰੱਗ, ਮੋਟਰਸਾਈਕਲ ਤੇ ਮੋਬਾਈਲ ਸਮੇਤ ਇਕ ਕਾਬੂ- ਮੁਕੱਦਮਾ ਦਰਜ ਇਕ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ

ਖਾਲੜਾ, 4 ਅਗਸਤ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਏਰੀਏ ਅੰਦਰੋਂ ਸੀ. ਆਈ.

ਅਜੀਤ ਡੈਸਕ 05-08-2026
ਖਾਲੜਾ, 4 ਅਗਸਤ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਏਰੀਏ ਅੰਦਰੋਂ ਸੀ.ਆਈ.ਏ. ਸਟਾਫ ਤਰਨ ਤਾਰਨ ਵਲੋਂ ਇਕ ਤਸਕਰ ਨੂੰ ਆਈਸ ਡਰੱਗ, ਮੋਟਰਸਾਈਕਲ ਤੇ ਮੋਬਾਈਲ ਸਮੇਤ ਕਾਬੂ ਕਰਨ ਦੀ ਖਬਰ ਹੈ, ਜਦੋਂਕਿ ਉਸ ਦਾ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ। ਸੀ.ਆਈ.ਏ. ਸਟਾਫ਼ ਤਰਨ ਤਾਰਨ ਵਿਖੇ ਤਾਇਨਾਤ ਏ.ਐਸ.ਆਈ . ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਸਮੇਤ ਪੁਲਿਸ ਪਾਰਟੀ ਭਿੱਖੀਵਿੰਡ ਹੁੰਦੇ ਹੋਏ ਥਾਣਾ ਖਾਲੜਾ ਦੇ ਇਲਾਕੇ ਦੇ ਪਿੰਡਾਂ ਨੂੰ ਜਾ ਰਹੇ ਸਨ ਕਿ ਜਦੋਂ ਡਲੀਰੀ ਤੋਂ ਸੰਪਰਕ ਸੜਕ ਖਾਲੜਾ ਰਾਹੀਂ ਹੁੰਦੇ ਹੋਏ ਕਲਸੀਆਂ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ਦੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਜੋ ਪੁਲਿਸ ਪਾਰਟੀ ਨੂੰ ਵੇਖ ਕੇ ਮੋਟਰਸਾਈਕਲ ਛੱਡ ਕੇ ਖੇਤਾਂ ਵਿਚ ਦੌੜ ਗਏ, ਜਿਨ੍ਹਾਂ ਵਿਚੋਂ ਮੋਟਰਸਾਈਕਲ ਚਾਲਕ ਨੂੰ ਪੁਲਿਸ ਕਰਮਚਾਰੀਆਂ ਨੇ ਦਬੋਚ ਲਿਆ, ਜਦੋਂ ਦੂਜਾ ਵਿਅਕਤੀ ਦੌੜਨ ਵਿਚ ਕਾਮਯਾਬ ਹੋ ਗਿਆ । ਫੜੇ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਬਲਦੇਵ ਸਿੰਘ ਵਾਸੀ ਮਾੜੀ ਮੇਘਾ ਵਜੋਂ ਹੋਈ ਹੈ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 508 ਗ੍ਰਾਮ ਆਈਸ ਡਰੱਗ, ਇਕ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਨੰਬਰ ਪੀ.ਬੀ. 02 ਸੀ.ਐਫ. 5301 ਬਰਾਮਦ ਕੀਤਾ ਗਿਆ ਹੈ। ਜਦੋਂ ਕਿ ਦੌੜਨ ਵਾਲੇ ਵਿਅਕਤੀ ਦੀ ਪਛਾਣ ਗੋਰੂ ਵਾਸੀ ਚੇਲਾ ਕਲੋਨੀ ਭਿੱਖੀਵਿੰਡ ਵਜੋਂ ਹੋਈ ਹੈ। ਫੜੇ ਵਿਅਕਤੀਆਂ ਵਿਰੁੱਧ ਥਾਣਾ ਖਾਲੜਾ ਵਲੋਂ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਪਿਛਲੀ ਖ਼ਬਰ 7 ਦੀ ਚੰਡੀਗੜ੍ਹ ਰੈਲੀ ਨੂੰ ਲੈ ਕੇ ਬੀ.ਐੱਡ ਅਧਿਆਪਕ ਫਰੰਟ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਚੰਡੀਗੜ੍ਹ ਦੀ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਲਈ ਤੂਫਾਨੀ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।