05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰਦੁਆਰਾ ਲਲਕਾਰ ਸਾਹਿਬ ਵਿਖੇ ਬਾਬਾ ਸਰੂਪ ਸਿੰਘ ਦੀ 7ਵੀਂ ਬਰਸੀ ਸ਼ਰਧਾ ਨਾਲ ਮਨਾਈ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਅਨਿੰਨ ਸੇਵਕ ਭਾਈ ਬਿਧੀ ਚੰਦ ਛੀਨਾ ਗੁਰੂ ਕਾ ਸੀਨਾ ਦਲ ਦੇ ਪ੍ਰਚਾਰਕ ਸੱਚਖੰਡ ਵਾਸੀ ਬਾਬਾ ਸਰੂਪ ਸਿੰਘ ਦੀ ਸੱਤਵੀਂ ਬਰਸੀ ਸ਼ਹਿਰ ਪੱਟੀ ਸਥਿਤ ਗੁਰਦੁਆਰਾ ਲਲਕਾਰ ਸਾਹਿਬ ਵਿਖੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਮਨਾਈ ਗਈ। ਬਰਸੀ ਸਮਾਗਮ ਨੂੰ ਸਮਰਪਿਤ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਨਿਰਵੈਰ ਸਿੰਘ, ਭਾਈ ਸਰੂਪ ਸਿੰਘ ਅਤੇ ਕਥਾਵਾਚਕ ਭਾਈ ਸੰਤੋਖ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਦੀ ਕਥਾ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ।

ਸਮਾਗਮ ਦੌਰਾਨ ਕਥਾਵਾਚਕ ਭਾਈ ਸੰਤੋਖ ਸਿੰਘ ਤੇ ਪੰਡਾਲ ’ਚ ਸੁਸ਼ੋਭਿਤ ਸੰਤ ਬਾਬਾ ਗੁਰਬਚਨ ਸਿੰਘ ਤੇ ਜਥੇਦਾਰ ਭਾਟੀਆ । ਤਸਵੀਰ–ਕਾਲੇਕੇ 05-08-2026
ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਅਨਿੰਨ ਸੇਵਕ ਭਾਈ ਬਿਧੀ ਚੰਦ ਛੀਨਾ ਗੁਰੂ ਕਾ ਸੀਨਾ ਦਲ ਦੇ ਪ੍ਰਚਾਰਕ ਸੱਚਖੰਡ ਵਾਸੀ ਬਾਬਾ ਸਰੂਪ ਸਿੰਘ ਦੀ ਸੱਤਵੀਂ ਬਰਸੀ ਸ਼ਹਿਰ ਪੱਟੀ ਸਥਿਤ ਗੁਰਦੁਆਰਾ ਲਲਕਾਰ ਸਾਹਿਬ ਵਿਖੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਮਨਾਈ ਗਈ। ਬਰਸੀ ਸਮਾਗਮ ਨੂੰ ਸਮਰਪਿਤ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਨਿਰਵੈਰ ਸਿੰਘ, ਭਾਈ ਸਰੂਪ ਸਿੰਘ ਅਤੇ ਕਥਾਵਾਚਕ ਭਾਈ ਸੰਤੋਖ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਦੀ ਕਥਾ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ । ਆਪਣੀ ਕਥਾ ਦੌਰਾਨ ਭਾਈ ਸੰਤੋਖ ਸਿੰਘ ਨੇ ਬਾਬਾ ਸਰੂਪ ਸਿੰਘ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਛਤਰ-ਛਾਇਆ ਹੇਠ ਲੰਬਾ ਸਮਾਂ ਰਹਿ ਕੇ ਦੇਸ਼-ਵਿਦੇਸ਼ ਵਿਚ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਹਿਮ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਬਾਬਾ ਸਰੂਪ ਸਿੰਘ ਦਾ ਜੀਵਨ ਗੁਰੂ ਘਰ ਦੀ ਨਿਸ਼ਕਾਮ ਸੇਵਾ, ਸਿਮਰਨ ਅਤੇ ਪ੍ਰਚਾਰ ਦਾ ਪ੍ਰਤੀਕ ਸੀ । ਇਸ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਨੇ ਬਾਬਾ ਸਰੂਪ ਸਿੰਘ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕਰਦਿਆਂ ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਨੂੰ ਯਾਦ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਦੇਸ਼-ਵਿਦੇਸ਼ ਤੋਂ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਪ੍ਰਗਟਾਇਆ ।
ਪਿਛਲੀ ਖ਼ਬਰ ਜਿਹੜੀ ਪਾਰਟੀ ਦੀ ਆਪਸੀ ਕਲੇਸ਼ ਨਾ ਮੁੱਕਦੀ ਹੋਵੇ, ਉਹ ਪੰਜਾਬ ਦਾ ਕੀ ਭਲਾ ਸੋਚ ਸਕਦੀ ਹੈ-ਬੀ.ਏ. ਅਗਲੀ ਖ਼ਬਰ ਭਾਜਪਾ ਦੇ ਨਵ-ਨਿਯੁਕਤ ਪੰਜਾਬ ਸਕੱਤਰ ਮੰਨਾ ਦਾ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।