05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਤਲੁਜ ਪਬਲਿਕ ਸਕੂਲ ਠੱਕਰਪੁਰਾ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਖੇਡਾਂ ’ਚ ਮਾਰੀਆਂ ਮੱਲਾਂ

ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਸਾਲ ਹੋਈਆਂ ਜੋਨਲ ਪੱਧਰ ਦੀਆਂ ਖੇਡਾਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਲੇਖਣਯੋਗ ਪ੍ਰਾਪਤੀਆਂ ਹਾਸਲ ਕੀਤੀਆਂ।

ਅਜੀਤ ਡੈਸਕ 05-08-2026
ਪੱਟੀ, 4 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਸਾਲ ਹੋਈਆਂ ਜੋਨਲ ਪੱਧਰ ਦੀਆਂ ਖੇਡਾਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਲੇਖਣਯੋਗ ਪ੍ਰਾਪਤੀਆਂ ਹਾਸਲ ਕੀਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਖੋ-ਖੋ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰੱਸਾ-ਕੱਸੀ ਮੁਕਾਬਲਿਆਂ ਵਿਚ ਅੰਡਰ-17 ਵਰਗ ਦੀ ਟੀਮ ਨੇ ਦੂਜਾ ਅਤੇ ਅੰਡਰ-19 ਵਰਗ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਝੋਲੀ ਵਿਚ ਹੋਰ ਉਪਲਬਧੀਆਂ ਪਾਈਆਂ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਹਰਬੀਰ ਸਿੰਘ ਗਿੱਲ, ਪਰਮਿੰਦਰ ਕੌਰ, ਹਰਨੂਰ ਸਿੰਘ ਗਿੱਲ, ਪ੍ਰਿੰਸੀਪਲ ਰਾਜਬੀਰ ਕੌਰ, ਵਾਈਸ ਪ੍ਰਿੰਸੀਪਲ ਦਲਬੀਰ ਕੌਰ ਅਤੇ ਡੀ.ਪੀ.ਈ. ਬਖ਼ਸ਼ੀਸ਼ ਸਿੰਘ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਹੋਰ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮਮਤਾ ਨਿਕੇਤਨ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਾਬਾ ਬੁੱਢਾ ਪਬਲਿਕ ਸਕੂਲ ਵਿਖੇ ਐਨ.ਸੀ.ਸੀ. ਕੈਡਿਟਾਂ ਨੇ ਸੀ.ਏ.ਟੀ.ਸੀ.-24 ਕੈਂਪ ’ਚ ਜਿੱਤੇ 20 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।