05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਿਰਤੀ ਕਿਸਾਨ ਯੂਨਿਟ ਦੀ ਹੋਈ ਚੋਣ ਸਰਦਾਰਾ ਸਿੰਘ ਪ੍ਰਧਾਨ, ਗੁਰਜਿੰਦਰ ਸਿੰਘ ਸਕੱਤਰ ਚੁਣੇ ਗਏ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਨਜ਼ਦੀਕੀ ਪੈਂਦੇ ਪਿੰਡ ਸਖੀਰਾ ਵਿਚ ਕਿਸਾਨਾਂ ਦੀ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਨੂੰ ਕਿਰਤੀ ਕਿਸਾਨ ਯਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂੰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਬਾਂਹ ਮਰੋੜ ਕੇ ਅਮਰੀਕਾ ਦੇ ਰਾਸ਼ਟਪਤੀ ਟਰੰਪ ਨੇ ਮੁਕਤ ਵਪਾਰ ਸਮਝੌਤੇ ’ਤੇ ਦਸਤਖਤ ਕਰਵਾਏ ਹਨ ।

ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਨਜ਼ਦੀਕੀ ਪੈਂਦੇ ਪਿੰਡ ਸਖੀਰਾ ਵਿਚ ਕਿਸਾਨਾਂ ਦੀ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਨੂੰ ਕਿਰਤੀ ਕਿਸਾਨ ਯਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂੰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਬਾਂਹ ਮਰੋੜ ਕੇ ਅਮਰੀਕਾ ਦੇ ਰਾਸ਼ਟਪਤੀ ਟਰੰਪ ਨੇ ਮੁਕਤ ਵਪਾਰ ਸਮਝੌਤੇ ’ਤੇ ਦਸਤਖਤ ਕਰਵਾਏ ਹਨ । ਇਸ ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਸਾਡੀਆਂ ਫਸਲਾਂ ਮੰਡੀਆਂ ਵਿਚ ਰੁਲ ਜਾਣਗੀਆਂ ਅਤੇ ਅਮਰੀਕਾ ਦੀਆਂ ਚੀਜ਼ਾਂ ਸਸਤੇ ਭਾਅ ਵਿਕਣਗੀਆਂ। ਇਸ ਨਾਲ ਦੇਸ਼ ਦੇ ਕਿਸਾਨਾਂ ਦੀ ਫਸਲ ਦਾ ਵਧੀਆ ਭਾਅ ਨਹੀਂ ਲੱਗੇਗਾ । ਉਨ੍ਹਾਂ ਕਿਹਾ ਕਿ ਇਹ ਮੁਕਤ ਵਪਾਰ ਸਮਝੌਤਾ ਕਿਸਾਨਾਂ ਦੀ ਮੌਤ ਦਾ ਵਾਰੰਟ ਹਨ, ਇਸ ਲਈ ਇਹ ਮੁਕਤ ਵਪਾਰ ਸਮਝੌਤਾ ਰੱਦ ਕਰਨਾ ਚਾਹੀਦਾ ਹੈ। ਇਸ ਸਮੇਂ ਕਿਰਤੀ ਕਿਸਾਨ ਯੂਨਿਟ ਦੀ ਚੋਣ ਕੀਤੀ ਗਈ, ਜਿਸ ਵਿਚ ਸਰਦਾਰਾ ਸਿੰਘ ਪ੍ਰਧਾਨ, ਜਗਵੰਤ ਸਿੰਘ ਮੀਤ ਪ੍ਰਧਾਨ, ਮਲਕੀਤ ਸਿੰਘ ਮੀਤ ਪ੍ਰਧਾਨ, ਗੁਰਜਿੰਦਰ ਸਿੰਘ ਸਕੱਤਰ, ਭੁਪਿੰਦਰ ਸਿੰਘ ਸਿੰਘ ਖਜ਼ਾਨਚੀ, ਬਲਵਿੰਦਰ ਸਿੰਘ ਪ੍ਰੈਸ ਸਕੱਤਰ, ਮੇਹਰ ਸਿੰਘ, ਮਨਜੀਤ ਸਿੰਘ ਭੋਲਾ, ਬਲਜੀਤ ਸਿੰਘ, ਦਵਿੰਦਰ ਸਿੰਘ, ਦਿਲਬਾਗ ਸਿੰਘ, ਅਮਨਦੀਪ ਸਿੰਘ, ਬਲਰਾਜ ਸਿੰਘ ਬੱਲੂ, ਕਰਮਜੀਤ ਸਿੰਘ, ਨਰਿੰਦਰ ਸਿੰਘ, ਸੁਲੱਖਣ ਸਿੰਘ, ਅਮਰ ਸਿੰਘ, ਗੁਰਚੈਨ ਸਿੰਘ, ਰੇਸ਼ਮ ਸਿੰਘ ਵਰਿਆਮ ਸਿੰਘ ਆਦਿ ਮੈਂਬਰ ਚੁਣੇ ਗਏ।
ਪਿਛਲੀ ਖ਼ਬਰ ਇਨਰਵੀਲ ਕਲੱਬ ਤਰਨ ਤਾਰਨ ਵਲੋਂ ਬਿਰਧ ਘਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਲਗੀਧਰ ਪਬਲਿਕ ਸਕੂਲ ਦੇ ਡਾਇਰੈਕਟਰ ਬੁੱਢਾ ਸਿੰਘ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।