05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਦਾ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 4 ਅਗਸਤ (ਸਕੱਤਰ ਸਿੰਘ ਅਟਵਾਲ)-ਨਾਮਵਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਦਾ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਐੱਚ.

ਅਜੀਤ ਡੈਸਕ 05-08-2026
ਗੋਇੰਦਵਾਲ ਸਾਹਿਬ, 4 ਅਗਸਤ (ਸਕੱਤਰ ਸਿੰਘ ਅਟਵਾਲ)-ਨਾਮਵਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਦਾ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਐੱਚ.ਐੱਮ.ਵੀ. ਕਾਲਜ ਜਲੰਧਰ ਵਿਚ ਸੀ.ਕੇ.ਸੀ. ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਰਾਜਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਕਰਾਟੇ ਕੋਚ ਮਿਸਟਰ ਸੈਮ ਦੀ ਸੁਚੱਜੀ ਅਗਵਾਈ ਹੇਠ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦੇ ਖਿਡਾਰੀਆਂ ਨੇ 7 ਗੋਲਡ ਮੈਡਲ, 9 ਸਿਲਵਰ ਅਤੇ 23 ਕਾਂਸੀ ਮੈਡਲ ਹਾਸਲ ਕੀਤੇ । ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਖਿਡਾਰੀ ਮਲੇਸ਼ੀਆ ਵਿਚ ਹੋਣ ਜਾ ਰਹੀ ਚੈਂਪੀਅਨਸ਼ਿਪ ਲਈ ਵੀ ਚੁਣੇ ਗਏ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅ. ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ.ਡੀ. ਸਾਹਿਲ ਪੱਬੀ ਅਤੇ ਪ੍ਰਿੰਸੀਪਲ ਕੋਮਲ ਸ਼ਰਮਾ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਕਰਾਟੇ ਕੋਚ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ।
ਪਿਛਲੀ ਖ਼ਬਰ ਸਰਕਾਰੀ ਸੀਨੀ. ਸੈਕੰ. ਸਕੂਲ ਵੇਈਂਪੂਈ ਨੇ ਜ਼ੋਨ ਖਡੂਰ ਸਾਹਿਬ ’ਚੋਂ ਮਾਰੀਆਂ ਵੱਡੀਆਂ ਮੱਲਾਂ ਅਗਲੀ ਖ਼ਬਰ ਪਿੰਡ ਸਰਹਾਲੀ ਦੀ ਅਥਲੀਟ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।