06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਐਸ.ਆਈ.ਆਰ. ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਮੁਕੰਮਲ

ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ। ਤਸਵੀਰ: ਲਵਲੀ 06-08-2026
ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਪਹਿਲਾ ਪੜਾਅ (ਬੀ.ਐਲ.ਓਜ਼ ਦੁਆਰਾ ਘਰ-ਘਰ ਗਣਨਾ) ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 3 ਅਗਸਤ 2026 ਤੱਕ ਜ਼ਿਲ੍ਹੇ ਭਰ ਵਿਚ 703160 ਗਣਨਾ ਫਾਰਮ ਇਕੱਤਰ ਕਰਕੇ ਡਿਜੀਟਾਈਜ਼ਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿਚ ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਵਿਚ ਕੁੱਲ 777353 ਵੋਟਰ ਸਨ । ਇਨ੍ਹਾਂ ਵਿਚੋਂ 74193 ਫਾਰਮ ਇਕੱਤਰ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਨਾ ਇਕੱਤਰ ਹੋਏ ਫਾਰਮਾਂ ਵਿਚ 20956 ਅਜਿਹੇ ਵੋਟਰ ਹਨ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 8325 ਵੋਟਰ ਗੈਰਹਾਜ਼ਰ, 37569 ਪੱਕੇ ਤੌਰ ’ਤੇ ਸ਼ਿਫਟ ਅਤੇ 6980 ਡਬਲ ਵੋਟ ਵਾਲੇ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਾ ਇਕੱਤਰ ਹੋਏ ਫਾਰਮਾਂ ਵਿਚ 363 ਅਜਿਹੇ ਹਨ ਜਿਨ੍ਹਾਂ ਨੇ ਹਸਤਾਖ਼ਰ ਕਰਨ ਤੋਂ ਮਨ੍ਹਾ ਕੀਤਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਹੁਣ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿਚ 703160 ਵੋਟਰ ਹੋਣਗੇ। ਇਨ੍ਹਾਂ ਵਿਚੋਂ ਵਿਧਾਨ ਸਭਾ ਚੋਣ ਹਲਕਾ ਤਰਨ ਤਾਰਨ ਵਿਚ 172148, ਖੇਮਕਰਨ ਵਿਚ 180784, ਪੱਟੀ ਵਿਚ 169392 ਅਤੇ ਖਡੂਰ ਸਾਹਿਬ ਵਿਚ 180836 ਵੋਟਰ ਹੋਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾ 13 ਅਗਸਤ 2026 ਨੂੰ ਕੀਤੀ ਜਾਵੇਗੀ। ਇਸ ਉਪਰੰਤ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ।
ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦਾ ਗਠਨ ਬੀਬਾ ਰਮਨਦੀਪ ਕੌਰ ਸੇਰੋਂ ਨੇ ਕਮੇਟੀ ਦਾ ਕੀਤਾ... ਅਗਲੀ ਖ਼ਬਰ ਦੋ ਭਰਾਵਾਂ ਨੂੰ ਗੋਲੀਆਂ ਨਾਲ ਮਾਰਨ ਦੇ ਮਾਮਲੇ ’ਚ ਤਿੰਨ ਪਿਉ ਪੁੱਤਾਂ ਵਿਰੁੱਧ ਕਤਲ ਦਾ ਕੇਸ ਦਰਜ ਮੁਲਜ਼ਮਾਂ ਨੂੰ ਜਲਦ ਗ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।