06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮ੍ਰਿਤਕ ਭਰਾਵਾਂ ਦੇ ਪੋਸਟਮਾਰਟਮ ਸਮੇਂ ਪੁਲਿਸ ਅਤੇ ਪਰਿਵਾਰਕ ਮੈਂਬਰਾਂ ’ਚ ਹੋਈ ਤਿੱਖੀ ਬਹਿਸ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਨੂੰ ਲਿਜਾਣ ਤੋਂ ਪੁਲਿਸ ਵਲੋਂ ਰੋਕਣਾ ਨਿੰਦਣਯੋਗ- ਕੰਚਨਪ੍ਰੀਤ ਕੌਰ

ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)—ਤਰਨ ਤਾਰਨ ਦੇ ਸਿਵਲ ਹਸਪਤਾਲ ’ਚ ਬੀਤੇ ਦਿਨੀਂ ਝਬਾਲ ਦੇ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਮਾਰੇ ਜਾਣ ਤੋਂ ਬਾਅਦ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਵਾਪਸ ਘਰ ਲਿਜਾਣ ਨੂੰ ਲੈ ਕੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਅਤੇ ਖਿੱਚ-ਧੂਹ ਹੋਈ। ਪਰ ਇਸ ਬਾਰੇ ਸੰਬੰਧਿਤ ਪੁਲਿਸ ਅਧਿਕਾਰੀ ਕੋਈ ਜਵਾਬ ਨਹੀਂ ਦੇ ਸਕੇ ।

ਗਨੀਵ ਕੌਰ ਮਜੀਠੀਆ ਨਾਲ ਵਿਧਾਨ ਸਭਾ ’ਚ ਕਥਿਤ ਦੁਰਵਿਵਹਾਰ ਨਾਰੀ ਸਨਮਾਨ ’ਤੇ ਹਮਲਾ- ਰਮਨਦੀਪ ਕੌਰ ਸੇਰੋਂ 06-08-2026
ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)—ਤਰਨ ਤਾਰਨ ਦੇ ਸਿਵਲ ਹਸਪਤਾਲ ’ਚ ਬੀਤੇ ਦਿਨੀਂ ਝਬਾਲ ਦੇ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਮਾਰੇ ਜਾਣ ਤੋਂ ਬਾਅਦ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਵਾਪਸ ਘਰ ਲਿਜਾਣ ਨੂੰ ਲੈ ਕੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਅਤੇ ਖਿੱਚ-ਧੂਹ ਹੋਈ। ਪਰ ਇਸ ਬਾਰੇ ਸੰਬੰਧਿਤ ਪੁਲਿਸ ਅਧਿਕਾਰੀ ਕੋਈ ਜਵਾਬ ਨਹੀਂ ਦੇ ਸਕੇ । ਇਸ ਮੌਕੇ ’ਤੇ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਤਰਨ ਤਾਰਨ ਹਲਕਾ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਨੇ ਥਾਣਾ ਸਿਟੀ ਤਰਨ ਤਰਨ ਦੇ ਐਸ.ਐਚ.ਓ. ਪਰਮਜੀਤ ਸਿੰਘ ਵਿਰਦੀ, ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਬੀਬਾ ਕੰਚਨਪ੍ਰੀਤ ਕੌਰ ਨੇ ਦੋਸ਼ ਲਗਾਇਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਐਸ.ਐਚ.ਓ. ਨੇ ਪੋਸਟਮਾਰਟਮ ਤੋਂ ਬਾਅਦ ਵੀ ਦੋਵੇਂ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਪਰਿਵਾਰ ਵਲੋਂ ਘਰ ਲਿਜਾਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਥਾਣਾ ਝਬਾਲ ਨਾਲ ਸੰਬੰਧਿਤ ਸੀ, ਫਿਰ ਵੀ ਥਾਣਾ ਸਿਟੀ ਦੇ ਐਸ.ਐਚ.ਓ. ਵਲੋਂ ਦਖ਼ਲਅੰਦਾਜ਼ੀ ਕੀਤੀ ਗਈ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਕਿਸ ਦੇ ਕਹਿਣ ’ਤੇ ਮ੍ਰਿਤਕ ਦੇਹਾਂ ਨੂੰ ਰੋਕਿਆ ਗਿਆ, ਜਦਕਿ ਪੁਲਿਸ ਦਾ ਕੰਮ ਕਾਨੂੰਨ-ਵਿਵਸਥਾ ਕਾਇਮ ਰੱਖਣਾ ਅਤੇ ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਹੈ, ਨਾ ਕਿ ਸੋਗ ਵਿਚ ਡੁੱਬੇ ਪਰਿਵਾਰ ਨੂੰ ਹੋਰ ਪ੍ਰੇਸ਼ਾਨ ਕਰਨਾ। ਕੰਚਨਪ੍ਰੀਤ ਕੌਰ ਨੇ ਕਿਹਾ ਕਿ ਸਿਵਲ ਹਸਪਤਾਲ ਵਿਚ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ ਅਤੇ ਖਿੱਚ-ਧੂਹ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜੋ ਪ੍ਰਸ਼ਾਸਨ ਦੇ ਰਵੱਈਏ ’ਤੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਚਹੇਤੇ ਆਗੂਆਂ ਨੂੰ ਗੰਨਮੈਨ ਮੁਹੱਈਆ ਕਰਵਾ ਦਿੱਤੇ ਹਨ, ਜਦਕਿ ਥਾਣਿਆਂ ਵਿਚ ਪੁਲਿਸ ਮੁਲਾਜ਼ਮਾਂ ਦੀ ਭਾਰੀ ਘਾਟ ਹੈ। ਉਨ੍ਹਾਂ ਕਿਹਾ ਕਿ ਨਫ਼ਰੀ ਦੀ ਕਮੀ ਕਾਰਨ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਥਾਣਿਆਂ ਵਿਚ ਲੋੜੀਂਦੀ ਪੁਲਿਸ ਫੋਰਸ ਹੀ ਨਹੀਂ ਹੋਵੇਗੀ ਤਾਂ ਗੋਲੀਬਾਰੀ ਵਰਗੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਿਵੇਂ ਕਾਬੂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਮਾਮਲੇ ਨੂੰ ਸ਼ਾਂਤ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਹਮਲਾਵਰਾਂ ਦੇ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਭਰਾਵਾਂ ਦੇ ਪਰਿਵਾਰ ਨਾਲ ਪੁਲਿਸ ਨੂੰ ਪੂਰੀ ਹਮਦਰਦੀ ਹੈ।
ਪਿਛਲੀ ਖ਼ਬਰ ਆਪ’ ਵਿਧਾਇਕਾਂ ਵਲੋਂ ਬੀਬੀ ਗਨੀਵ ਕੌਰ ਬਾਰੇ ਕੀਤੀ ਬਿਆਨਬਾਜੀ ਨਿੰਦਨਯੋਗ- ਔਲਖ ਅਗਲੀ ਖ਼ਬਰ ਜਗਤਪੁਰਾ ਰਾਜਬਾਹਾ ਹੋਇਆ ਓਵਰਫਲੋ, ਪਾਣੀ ਲੋਕਾਂ ਦੇ ਘਰਾਂ ’ਚ ਵੜਿਆ ਸੂਆ ਪੱਕਾ ਕਰਨ ਵੇਲੇ ਕੋਈ ਲੈਵਲ ਹੀ ਨਹੀਂ ਕੀਤਾ ਗਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।