ਆਪ’ ਵਿਧਾਇਕਾਂ ਵਲੋਂ ਬੀਬੀ ਗਨੀਵ ਕੌਰ ਬਾਰੇ ਕੀਤੀ ਬਿਆਨਬਾਜੀ ਨਿੰਦਨਯੋਗ- ਔਲਖ
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)- ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਨੇ ਬੇਖੌਫ਼ ਅਤੇ ਦਲੇਰੀ ਨਾਲ ਪੰਜਾਬ ਦੇ ਲੋਕਾਂ ਦੇ ਮੁੱਦੇ ਉਠਾਉਂਦਿਆਂ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕੀਤਾ । ਭਾਵੇਂ ਉਨ੍ਹਾਂ ਨੂੰ ਬੋਲਣ ਲਈ ਸਿਰਫ਼ ਦੋ ਮਿੰਟ ਦਾ ਸਮਾਂ ਦਿੱਤਾ ਗਿਆ, ਪਰ ਇਸ ਥੋੜ੍ਹੇ ਜਿਹੇ ਸਮੇਂ ਵਿਚ ਹੀ ਉਨ੍ਹਾਂ ਨੇ ਸਰਕਾਰ ਨੂੰ ਅਜਿਹੇ ਸਵਾਲਾਂ ਦੇ ਘੇਰੇ ’ਚ ਖੜ੍ਹਾ ਕੀਤਾ, ਜਿਨ੍ਹਾਂ ਦਾ ਜਵਾਬ ਸੱਤਾਧਿਰ ਕੋਲ ਨਹੀਂ ਸੀ।
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)- ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਨੇ ਬੇਖੌਫ਼ ਅਤੇ ਦਲੇਰੀ ਨਾਲ ਪੰਜਾਬ ਦੇ ਲੋਕਾਂ ਦੇ ਮੁੱਦੇ ਉਠਾਉਂਦਿਆਂ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕੀਤਾ । ਭਾਵੇਂ ਉਨ੍ਹਾਂ ਨੂੰ ਬੋਲਣ ਲਈ ਸਿਰਫ਼ ਦੋ ਮਿੰਟ ਦਾ ਸਮਾਂ ਦਿੱਤਾ ਗਿਆ, ਪਰ ਇਸ ਥੋੜ੍ਹੇ ਜਿਹੇ ਸਮੇਂ ਵਿਚ ਹੀ ਉਨ੍ਹਾਂ ਨੇ ਸਰਕਾਰ ਨੂੰ ਅਜਿਹੇ ਸਵਾਲਾਂ ਦੇ ਘੇਰੇ ’ਚ ਖੜ੍ਹਾ ਕੀਤਾ, ਜਿਨ੍ਹਾਂ ਦਾ ਜਵਾਬ ਸੱਤਾਧਿਰ ਕੋਲ ਨਹੀਂ ਸੀ। ਬੀਬੀ ਗਨੀਵ ਕੌਰ ਨੇ ਵਿਧਾਨ ਸਭਾ ਵਿਚ ਬੇਅਦਬੀ ਨਾਲ ਸੰਬੰਧਿਤ ਐਕਟ ਅਤੇ ਇਸ ਨਾਲ ਜੁੜੇ ਮੁੱਦਿਆਂ ਬਾਰੇ ਸਵਾਲ ਚੁੱਕੇ ਤਾਂ ਸੱਤਾਧਾਰੀ ਧਿਰ ਦੇ ਵਿਧਾਇਕ ਆਪਣਾ ਸੰਤੁਲਨ ਗੁਆ ਬੈਠੇ ਅਤੇ ਹੰਗਾਮਾ ਕਰਨ ਲੱਗ ਪਏ। ਇਸ ਨਾਲ ਇਹ ਸਪੱਸ਼ਟ ਹੋ ਗਿਆ ਕਿ ਸਰਕਾਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਇ ਉਨ੍ਹਾਂ ਨੂੰ ਦਬਾਉਣ ਦਾ ਰਾਹ ਅਪਣਾਅ ਰਹੀ ਹੈ।