06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੀਂਹ ਘੱਟ ਪੈਣ ਦੇ ਮੱਦੇਨਜ਼ਰ ਸਰਕਾਰ ਚੇਤੰਨ ਰਹੇ-ਕੁੱਲ ਹਿੰਦ ਕਿਸਾਨ ਸਭਾ

ਤਰਨ ਤਾਰਨ, 5 ਅਗਸਤ (ਇਕਬਾਲ ਸਿੰਘ ਸੋਢੀ)-ਕੁੱਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਮੀਟਿੰਗ ਬਲਦੇਵ ਸਿੰਘ ਧੂੰਦਾ ਦੀ ਪ੍ਰਧਾਨਗੀ ਹੇਠ ਸਥਾਨਕ ਦੇਸ਼ ਭਗਤ ਅਰਜਨ ਸਿੰਘ ਗੜਗੱਜ ਭਵਨ ਬਾਠ ਰੋਡ ਵਿਖੇ ਹੋਈ। ਸੂਬਾਈ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਇਕਬਾਲ ਸਿੰਘ ਸੋਢੀ)-ਕੁੱਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਮੀਟਿੰਗ ਬਲਦੇਵ ਸਿੰਘ ਧੂੰਦਾ ਦੀ ਪ੍ਰਧਾਨਗੀ ਹੇਠ ਸਥਾਨਕ ਦੇਸ਼ ਭਗਤ ਅਰਜਨ ਸਿੰਘ ਗੜਗੱਜ ਭਵਨ ਬਾਠ ਰੋਡ ਵਿਖੇ ਹੋਈ। ਸੂਬਾਈ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਬਲਕਾਰ ਸਿੰਘ ਵਲਟੋਹਾ ਨੇ ਦੱਸਿਆ ਕਿ 10 ਅਗਸਤ ਦੇ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਦੇ ਸਾਂਝੇ ਐਕਸ਼ਨ ਨੂੰ ਪੂਰੀ ਸ਼ਮੂਲੀਅਤ ਨਾਲ ਸਫ਼ਲ ਬਣਾਉਣ ਦਾ ਫ਼ੈਸਲਾ ਕੀਤਾ । ਇਸੇ ਸੇਰੋਂ ਖੰਡ ਮਿੱਲ ਮੋਰਚੇ ਨੂੰ ਲਗਾਤਾਰ ਭਖਾਈ ਰੱਖਣ ਲਈ ਚੱਲ ਰਹੀਆਂ ਸਰਗਰਮੀਆਂ ’ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਸੂਬਾ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਸਾਮਰਾਜ ਤੇ ਹੋਰ ਸਾਮਰਾਜੀ ਦੇਸ਼ਾਂ ਦੇ ਥੱਲੇ ਲੱਗ ਕੇ ਟੈਕਸ ਮੁਕਤ ਵਪਾਰ ਸਮਝੌਤੇ ਕਰ ਰਹੀ ਹੈ। ਜੇਕਰ ਇਹ ਪੂਰੀ ਤਰ੍ਹਾਂ ਇਸ ਕੰਮ ਵਿਚ ਸਫ਼ਲ ਹੋ ਗਏ ਤਾਂ ਸਾਡੇ ਦੇਸ਼ ਦੀ ਖੇਤੀ ਅਤੇ ਹੋਰ ਛੋਟੇ ਕਾਰੋਬਾਰ ਖ਼ਤਰੇ ਵਿਚ ਪੈ ਜਾਣਗੇ, ਕਿਉਂਕਿ ਤਕੜੇ ਮਾੜੇ ਦੀ ਭਿਆਲੀ ਮਾੜੇ ਨੂੰ ਮਹਿੰਗੀ ਪੈਂਦੀ ਹੈ। ਕਿਸਾਨ ਸਭਾ ਵਲੋਂ ਮੰਗ ਕੀਤੀ ਗਈ ਕਿ ਇਸ ਸਾਲ ਮੀਂਹ ਘੱਟ ਪੈਣ ਨਾਲ ਆਉਣ ਵਾਲੇ ਦਿਨਾਂ ਵਿਚ ਝੋਨੇ ਤੇ ਸਾਉਣੀ ਦੀਆਂ ਹੋਰ ਫ਼ਸਲਾਂ ਨੂੰ ਕਈ ਕਿਸਮ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਸੋ ਪੰਜਾਬ ਸਰਕਾਰ ਦਾ ਫਰਜ਼ ਹੈ ਕਿ ਉਹ ਸੋਕੇ ਜਾਂ ਡੋਬੇ ਦੇ ਬਚਾਅ ਦਾ ਅਗਾਊਂ ਪ੍ਰਬੰਧ ਰੱਖੇ। ਇਸ ਮੌਕੇ ਗੁਰਪ੍ਰੀਤ ਸਿੰਘ ਗੰਡੀਵਿੰਡ, ਜੋਗਾ ਸਿੰਘ ਮਾਣੋਚਾਲ੍ਹ, ਦਰਸ਼ਨ ਸਿੰਘ ਬਿਹਾਰੀਪੁਰ, ਦਵਿੰਦਰ ਸੋਹਲ, ਗੁਰਬਿੰਦਰ ਸਿੰਘ ਨੌਰੰਗਾਬਾਦ, ਸੁਰਜੀਤ ਸਿੰਘ ਠੱਠੀ ਸੋਹਲ, ਰਛਪਾਲ ਸਿੰਘ ਬਾਠ, ਪਰਮਜੀਤ ਸਿੰਘ ਚੋਹਲਾ, ਕਾ. ਚਰਨ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲੀ ਖੇਡਾਂ ’ਚ ਅਕਾਲ ਅਕੈਡਮੀ ਢੋਟੀਆਂ ਫੁੱਟਬਾਲ ਮੁਕਾਬਲਿਆਂ ’ਚ ਅੱਵਲ ਅਗਲੀ ਖ਼ਬਰ ਬਹਿਰੇਪਨ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋਂ, ਇਲਾਜ ਸੰਭਵ—ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।