ਦਾਲਾਂ ਦੀ ਕਾਸ਼ਤ ਸੰਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਪੱਟੀ, 6 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਦਾਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਪੱਟੀ, 6 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਦਾਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਕਿਸਾਨਾਂ ਨੂੰ ਅਰਹਰ ਸਮੇਤ ਵੱਖ-ਵੱਖ ਦਾਲਾਂ ਦੀ ਵਿਗਿਆਨਕ ਕਾਸ਼ਤ, ਫ਼ਸਲ ਪ੍ਰਬੰਧਨ ਅਤੇ ਵੱਧ ਝਾੜ ਪ੍ਰਾਪਤ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ, ਦਾਲਾਂ ਹੇਠ ਰਕਬਾ ਵਧਾਉਣ ਅਤੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਡਾ. ਨਵਜੋਤ ਸਿੰਘ ਬਰਾੜ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਨੇ ਅਰਹਰ ਅਤੇ ਹੋਰ ਦਾਲਾਂ ਦੀਆਂ ਸਿਫ਼ਾਰਸ਼ੀ ਕਿਸਮਾਂ, ਬਿਜਾਈ ਸਮਾਂ, ਬੀਜ ਸੋਧ, ਪੋਸ਼ਕ ਤੱਤ ਪ੍ਰਬੰਧਨ ਅਤੇ ਵਿਗਿਆਨਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਡਾ. ਹਰਮਨਦੀਪ ਕੌਰ, ਏ.ਡੀ.ਓ. (ਮਿੱਟੀ ਪਰਖ) ਨੇ ਮਿੱਟੀ ਦੀ ਜਾਂਚ ਦੀ ਮਹੱਤਤਾ ਬਾਰੇ ਦੱਸਦਿਆਂ ਕਿਸਾਨਾਂ ਨੂੰ ਮਿੱਟੀ ਦੀ ਜਾਂਚ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਖ਼ਰਚ ਘਟੇ ਅਤੇ ਮਿੱਟੀ ਦੀ ਸਿਹਤ ਬਣੀ ਰਹੇ। ਡਾ. ਪਰਮਿੰਦਰ ਕੌਰ, ਏ.ਡੀ.ਓ (ਪੌਦਾ ਸੁਰੱਖਿਆ) ਨੇ ਦਾਲਾਂ ਦੀਆਂ ਫ਼ਸਲਾਂ ਵਿਚ ਆਉਣ ਵਾਲੇ ਮੁੱਖ ਕੀੜਿਆਂ ਅਤੇ ਬਿਮਾਰੀਆਂ ਦੀ ਪਛਾਣ, ਨਿਗਰਾਨੀ ਅਤੇ ਇਕਸਾਰ ਕੀਟ ਪ੍ਰਬੰਧਨ (ਆਈ.ਪੀ.ਐੱਮ) ਬਾਰੇ ਜਾਣਕਾਰੀ ਦਿੱਤੀ ਅਤੇ ਲੋੜ ਪੈਣ ‘ਤੇ ਹੀ ਸਿਫ਼ਾਰਸ਼ੀ ਦਵਾਈਆਂ ਦੀ ਵਰਤੋਂ ਕਰਨ ਲਈ ਕਿਹਾ । ਇਸ ਦੌਰਾਨ ਖੇਤੀ ਉਪ ਨਿਰੀਖਕ ਨਿਸ਼ਾਨ ਸਿੰਘ, ਗੁਰਸਿਮਰਨ ਸਿੰਘ, ਬਾਜਾ ਸਿੰਘ, ਗੁਰਦੇਵ ਸਿੰਘ ਤਕਨੀਕੀ ਸਹਾਇਕ ਪ੍ਰਬੰਧਕ, ਫੀਲਡ ਵਰਕਰ ਦਿਲਬਾਗ ਸਿੰਘ ਫਤਿਹ ਸਿੰਘ ਨੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕੀਤੀ।