08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜਥੇਦਾਰ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਕੱਲ੍ਹ ਨੂੰ ਪਿੰਡ ਦਾਸੂਵਾਲ ਵਿਖੇ- ਮਾਸਟਰ ਬਲਦੇਵ ਸਿੰਘ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)—ਮੌਜੂਦਾ ਸਿੱਖ ਸੰਘਰਸ਼ ਦੇ ਮੋਢੀ ਜਰਨੈਲ ਜਥੇਦਾਰ ਸੁਖਦੇਵ ਸਿੰਘ ਬੱਬਰ ਅਤੇ ਉਨ੍ਹਾਂ ਦੇ ਵੱਡੇ ਭਰਾਤਾ ਭਾਈ ਮਹਿਲ ਸਿੰਘ ਬੱਬਰ ਦਾ ਸਲਾਨਾ ਸ਼ਹੀਦੀ ਸਮਾਗਮ ਗੁੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਦਾਸੂਵਾਲ ਜ਼ਿਲ੍ਹਾ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾ.

ਅਜੀਤ ਡੈਸਕ 08-08-2026
ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)—ਮੌਜੂਦਾ ਸਿੱਖ ਸੰਘਰਸ਼ ਦੇ ਮੋਢੀ ਜਰਨੈਲ ਜਥੇਦਾਰ ਸੁਖਦੇਵ ਸਿੰਘ ਬੱਬਰ ਅਤੇ ਉਨ੍ਹਾਂ ਦੇ ਵੱਡੇ ਭਰਾਤਾ ਭਾਈ ਮਹਿਲ ਸਿੰਘ ਬੱਬਰ ਦਾ ਸਲਾਨਾ ਸ਼ਹੀਦੀ ਸਮਾਗਮ ਗੁੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਦਾਸੂਵਾਲ ਜ਼ਿਲ੍ਹਾ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾ. ਬਲਦੇਵ ਸਿੰਘ ਤਰਨ ਤਾਰਨ, ਜਥੇ. ਸੁਖਚੈਨ ਸਿੰਘ ਮੁਖੀ ਅਖੰਡ ਕੀਰਤਨੀ ਜਥਾ, ਅਰਜਨ ਸਿੰਘ ਸ਼ੇਰਗਿੱਲ ਮੋਹਾਲੀ ਨੇ ਦੱਸਿਆ ਕਿ 1978 ਦੀ ਵਿਸਾਖੀ ਤੋਂ ਆਰੰਭ ਹੋਏ ਮੌਜੂਦਾ ਸਿੱਖ ਸੰਘਰਸ਼ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਣਖੀਲੇ ਜੁਝਾਰੂ ਜਰਨੈਲ ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦੇ ਸਲਾਨਾ ਸ਼ਹੀਦੀ ਸਮਾਗਮ ਪਿੰਡ ਦਾਸੂਵਾਲ ਜ਼ਿਲ੍ਹਾ ਤਰਨ ਤਾਰਨ ਵਿਖੇ 9 ਅਗਸਤ 2026 ਨੂੰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ ਵਜੇ ਤੱਕ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਕੀਰਤਨ, ਢਾਡੀ ਵਾਰਾਂ ਤੇ ਉਘੇ ਪੰਥਕ ਆਗੂ ਮਹਾਨ ਜਰਨੈਲ ਨੂੰ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਸੰਗਤ ਲਈ ਬੱਸ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਚਾਟੀਵਿੰਡ ਗੇਟ ਤੋਂ ਸਵੇਰੇ 8 ਵਜੇ ਚੱਲੇਗੀ। ਇਹ ਸਮਾਗਮ ਬਾਬਾ ਦਰਸ਼ਨ ਸਿੰਘ ਮੁਖੀ ਗੁਰਦੁਆਰਾ ਬਾਬਾ ਬੀਰ ਸਿੰਘ, ਦਲਜੀਤ ਸਿੰਘ, ਅਮਰਜੀਤ ਸਿੰਘ, ਦਲਜੀਤ ਸਿੰਘ ਸਰਪੰਚ, ਪ੍ਰਗਟ ਸਿੰਘ ਅਤੇ ਸਮੂਹ ਪਿੰਡ ਦਾਸੂਵਾਲ ਦੀ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾਣਗੇ।
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਤਰਨ ਤਾਰਨ ਵਿਖੇ ਲਗਾਇਆ ਬਿਜ਼ਨਸ ਬਲਾਸਟਰ ਮੇਲਾ ਅਗਲੀ ਖ਼ਬਰ ਪੱਟੀ ਤੋਂ ਭਿੱਖੀਵਿੰਡ ਅਤੇ ਪੁਰਾਣਾ ਆਸਲ-ਲਾਹੌਰ ਰੋਡ ਬਣਾਉਣ ’ਤੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦਾ ਧੰਨਵਾਦ—ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।