08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖਡੂਰ ਸਾਹਿਬ, 7 ਅਗਸਤ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਹਰ ਰੋਜ਼ ਦੀ ਤਰ੍ਹਾਂ ਸਭ ਤੋਂ ਪਹਿਲਾਂ ਅਕੈਡਮੀ ਵਿਚ ਪੰਜ ਬਾਣੀਆਂ ਦਾ ਨਿਤਨੇਮ ਕੀਤਾ।

ਅਜੀਤ ਡੈਸਕ 08-08-2026
ਖਡੂਰ ਸਾਹਿਬ, 7 ਅਗਸਤ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਹਰ ਰੋਜ਼ ਦੀ ਤਰ੍ਹਾਂ ਸਭ ਤੋਂ ਪਹਿਲਾਂ ਅਕੈਡਮੀ ਵਿਚ ਪੰਜ ਬਾਣੀਆਂ ਦਾ ਨਿਤਨੇਮ ਕੀਤਾ। ਉਸ ਉਪਰੰਤ ਜਮਾਤ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਹ ਸਾਰਾ ਪ੍ਰੋਗਰਾਮ ਅਕੈਡਮੀ ਦੀ ਪ੍ਰਿੰਸੀਪਲ ਨਵਰੀਤ ਕੌਰ ਵਲੋਂ ਅਧਿਆਪਕ ਸਾਹਿਬਾਨਾਂ ਨੂੰ ਪ੍ਰੇਰਿਤ ਕਰਕੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਤੇ ਕਵੀਸ਼ਰੀਆਂ ਕਰਵਾਈਆਂ ਗਈਆਂ। ਇਸ ਮੌਕੇ ਅਧਿਆਪਕ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀ ਜੀਵਨੀ ਤੋਂ ਜਾਣੂ ਕਰਵਾਇਆ। ਉਪਰੰਤ ਕੜਾਹ ਪ੍ਰਸ਼ਾਦਿ ਦੀਆਂ ਦੇਗਾਂ ਵਰਤਾਈਆਂ ਗਈਆਂ।
ਪਿਛਲੀ ਖ਼ਬਰ ਸੀ.ਪੀ.ਆਈ. ਵਲੋਂ ਵੱਖ-ਵੱਖ ਜਗ੍ਹਾ ’ਤੇ ਜਥਾ ਮਾਰਚ ਅਗਲੀ ਖ਼ਬਰ ਚੰਡੀਗੜ੍ਹ ਮਹਾਂ ਰੈਲੀ ਵਿਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਮੁਲਾਜ਼ਮ ਚੰਡੀਗੜ੍ਹ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।