10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਲੁੱਟ ਦੀ ਨੀਅਤ ਨਾਲ ਮੋਟਰਸਾਈਕਲ ਅਤੇ ਗੱਡੀ ਖੋਹਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਇਕ ਗ੍ਰਿਫ਼ਤਾਰ

ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)—ਥਾਣਾ ਹਰੀਕੇ ਦੀ ਪੁਲਿਸ ਵਲੋਂ ਲੁੱਟ ਦੀ ਨੀਅਤ ਨਾਲ ਮੋਟਰਸਾਈਕਲ ਅਤੇ ਗੱਡੀ ਖੋਹਣ ਵਾਲੇ ਦੋ ਵਿਅਕਤੀਆਂ ਤੋਂ ਇਲਾਵਾ 3 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ, ਜਦਕਿ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਤਲਬੀਰ ਸਿੰਘ ਉਰਫ਼ ਕਾਲਾ ਪੁੱਤਰ ਪ੍ਰਸ਼ੋਤਮ ਸਿੰਘ ਵਾਸੀ ਤੁੰਗ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਬੀਤੇ ਦਿਨ ਖੇਤਾਂ ਨੂੰ ਮੋਟਰ ਦਾ ਪਾਣੀ ਬੰਦ ਕਰਕੇ ਵਾਪਿਸ ਆਇਆ ਤਾਂ ਉਸਨੇ ਦੇਖਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ 2 ਅਣਪਛਾਤੇ ਵਿਅਕਤੀ ਖੜੇ ਸਨ, ਜਿਨ੍ਹਾਂ ਦੇ ਹੱਥਾਂ ਵਿਚ ਡਾਂਗਾਂ, ਸੋਟੇ ਸਨ ਅਤੇ 3 ਵਿਅਕਤੀ ਜਿਨ੍ਹਾਂ ’ਚ ਇਕ ਵਿਸ਼ਾਲ ਸਿੰਘ ਪੁੱਤਰ ਜੈਮਲ ਸਿੰਘ ਅਤੇ ਹੁਸਨਪ੍ਰੀਤ ਸਿੰਘ ਉਰਫ ਹੁਸਨਾ ਪੁੱਤਰ ਕਾਲਾ ਸਿੰਘ ਵਾਸੀਆਨ ਤੁੰਗ ਅਤੇ ਇਕ ਅਣਪਛਾਤਾ ਵਿਅਕਤੀ ਸਾਡੇ ਘਰ ’ਚ ਖੜੇ ਸਨ ।

ਅਜੀਤ ਡੈਸਕ 10-08-2026
ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)—ਥਾਣਾ ਹਰੀਕੇ ਦੀ ਪੁਲਿਸ ਵਲੋਂ ਲੁੱਟ ਦੀ ਨੀਅਤ ਨਾਲ ਮੋਟਰਸਾਈਕਲ ਅਤੇ ਗੱਡੀ ਖੋਹਣ ਵਾਲੇ ਦੋ ਵਿਅਕਤੀਆਂ ਤੋਂ ਇਲਾਵਾ 3 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ, ਜਦਕਿ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਤਲਬੀਰ ਸਿੰਘ ਉਰਫ਼ ਕਾਲਾ ਪੁੱਤਰ ਪ੍ਰਸ਼ੋਤਮ ਸਿੰਘ ਵਾਸੀ ਤੁੰਗ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਬੀਤੇ ਦਿਨ ਖੇਤਾਂ ਨੂੰ ਮੋਟਰ ਦਾ ਪਾਣੀ ਬੰਦ ਕਰਕੇ ਵਾਪਿਸ ਆਇਆ ਤਾਂ ਉਸਨੇ ਦੇਖਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ 2 ਅਣਪਛਾਤੇ ਵਿਅਕਤੀ ਖੜੇ ਸਨ, ਜਿਨ੍ਹਾਂ ਦੇ ਹੱਥਾਂ ਵਿਚ ਡਾਂਗਾਂ, ਸੋਟੇ ਸਨ ਅਤੇ 3 ਵਿਅਕਤੀ ਜਿਨ੍ਹਾਂ ’ਚ ਇਕ ਵਿਸ਼ਾਲ ਸਿੰਘ ਪੁੱਤਰ ਜੈਮਲ ਸਿੰਘ ਅਤੇ ਹੁਸਨਪ੍ਰੀਤ ਸਿੰਘ ਉਰਫ ਹੁਸਨਾ ਪੁੱਤਰ ਕਾਲਾ ਸਿੰਘ ਵਾਸੀਆਨ ਤੁੰਗ ਅਤੇ ਇਕ ਅਣਪਛਾਤਾ ਵਿਅਕਤੀ ਸਾਡੇ ਘਰ ’ਚ ਖੜੇ ਸਨ । ਮੇਰੀ ਪਤਨੀ ਨੇ ਮੈਨੂੰ ਦੱਸਿਆ ਕਿ ਉਕਤ ਤਿੰਨੇ ਵਿਅਕਤੀ ਕੰਧ ਟੱਪ ਕੇ ਆਪਣੇ ਘਰ ਦਾਖ਼ਲ ਹੋਏ ਸਨ, ਜਿਨ੍ਹਾਂ ਨੇ ਆਪਣੇ ਮੋਟਰਸਾਈਕਲ ਸਪਲੈਂਡਰ ਖੋਹਣ ਕਰਨ ਦੀ ਕੋਸ਼ਿਸ਼ ਕੀਤੀ ਅਤੇ ਮੋਟਰਸਾਈਕਲ ਧੱਕੇ ਨਾਲ ਬਾਹਰ ਕੱਢ ਲਿਆ। ਇਸ ਤੋਂ ਇਲਾਵਾ ਘਰ ’ਚ ਖੜੀ ਅਲਟੋ ਕਾਰ ਦੀ ਬਾਰੀ ਖੋਲ ਕੇ ਉਸਨੂੰ ਧੱਕੇ ਨਾਲ ਕਿਰਚ ਦੀ ਨੋਕ ’ਤੇ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦੀ ਨੀਅਤ ਨਾਲ ਸਟਾਰਟ ਕਰਨ ਦੀ ਕੋਸ਼ਿਸ਼ ਕਰਨ ਰਹੇ ਸਨ। ਵਿਸ਼ਾਲ ਸਿੰਘ ਦੇ ਹੱਥ ਵਿਚ ਕਿਰਚ ਸੀ ਅਤੇ ਉਸ ਦੀ ਪਤਨੀ ਨੇ ਵਿਸ਼ਾਲ ਸਿੰਘ ਨੂੰ ਫੜ ਲਿਆ ਅਤੇ ਹੁਸਨਪ੍ਰੀਤ ਸਿੰਘ ਕਹਿਣ ਲੱਗਾ ਕਿ ਕਿਰਚ ਮਾਰ ਦੇ ਤਾਂ ਉਸ ਦੀ ਪਤਨੀ ਨੇ ਡਰ ਦੇ ਮਾਰੇ ਉਸਨੂੰ ਛੱਡ ਦਿੱਤਾ ਅਤੇ ਇਸ ਝਗੜੇ ਦੌਰਾਨ ਉਸ ਦੀ ਪਤਨੀ ਦੇ ਮਾਮੂਲੀ ਸੱਟਾਂ ਲੱਗੀਆਂ । ਇਸ ਸੰਬੰਧੀ ਮਾਮਲੇ ਦੀ ਜਾਂਚ ਕਰਦਿਆਂ ਏ.ਐਸ.ਆਈ. ਸੁਖਦੇਵ ਸਿੰਘ ਨੇ ਵਿਸ਼ਾਲ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਤੁੰਗ, ਹੁਸਨਪ੍ਰੀਤ ਸਿੰਘ ਉਰਫ਼ ਹੁਸਨਾ ਪੁੱਤਰ ਕਾਲਾ ਸਿੰਘ ਵਾਸੀ ਤੁੰਗ ਅਤੇ ਉਨ੍ਹਾਂ ਦੇ ਤਿੰਨ ਹੋਰ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਵਿਸ਼ਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਬਾਕੀਆਂ ਦੀ ਭਾਲ ਜਾਰੀ ਹੈ।
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਈ.ਟੀ. ਸੈੱਲ ਨਿਭਾਵੇਗਾ ਅਹਿਮ ਜ਼ਿੰਮੇਵਾਰੀ—ਰਮਨਦੀਪ ਕੌਰ, ਬਿੱਲਾ ਸੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।