10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਜਪਾ ਦੇ ਸੂਬਾ ਸਕੱਤਰ ਮੰਨਾ ਵਲੋਂ ਕਰਾਟੇ ਮੁਕਾਬਲਿਆਂ ’ਚ ਅੱਵਲ ਖਿਡਾਰਨ ਦਾ ਸਨਮਾਨ

ਮੀਆਂਵਿੰਡ, 9 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਪਿਛਲੇ ਦਿਨੀਂ ਕਪੂਰਥਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਪਹਿਲੇ ਸਥਾਨ ’ਤੇ ਆਈ ਰਛਪਾਲ ਕੌਰ ਮੀਆਂਵਿੰਡ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਿਰੋਪਾਓ ਅਤੇ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਇਸ ਸਾਡੀ ਹੋਣਹਾਰ ਬੱਚੀ ਨੇ ਜਿੱਥੇ ਆਪਣੇ ਮਾਤਾ-ਪਿਤਾ ਦਾ ਨਾਂਅ ਉੱਚਾ ਕੀਤਾ ਹੈ, ਉੱਥੇ ਹੀ ਉਸ ਨੇ ਆਪਣੇ ਪਿੰਡ ਦੇ ਨਾਂਅ ਨੂੰ ਵੀ ਰੌਸ਼ਨ ਕੀਤਾ ਹੈ।

ਅਜੀਤ ਡੈਸਕ 10-08-2026
ਮੀਆਂਵਿੰਡ, 9 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਪਿਛਲੇ ਦਿਨੀਂ ਕਪੂਰਥਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਪਹਿਲੇ ਸਥਾਨ ’ਤੇ ਆਈ ਰਛਪਾਲ ਕੌਰ ਮੀਆਂਵਿੰਡ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਿਰੋਪਾਓ ਅਤੇ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਇਸ ਸਾਡੀ ਹੋਣਹਾਰ ਬੱਚੀ ਨੇ ਜਿੱਥੇ ਆਪਣੇ ਮਾਤਾ-ਪਿਤਾ ਦਾ ਨਾਂਅ ਉੱਚਾ ਕੀਤਾ ਹੈ, ਉੱਥੇ ਹੀ ਉਸ ਨੇ ਆਪਣੇ ਪਿੰਡ ਦੇ ਨਾਂਅ ਨੂੰ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਗਰੀਬ ਪਰਿਵਾਰ ਵਿਚ ਉੱਠੀ ਸਾਡੀ ਬੱਚੀ ਜਲਦ ਹੀ ਨੈਸ਼ਨਲ ਮੁਕਾਬਿਲਆਂ ਵਿਚ ਵੀ ਜਿੱਤ ਪ੍ਰਾਪਤ ਕਰਕੇ ਇਕ ਨਵਾਂ ਇਤਿਹਾਸ ਸਿਰਜੇਗੀ । ਇਸ ਮੌਕੇ ਲੜਕੀ ਦੇ ਪਿਤਾ ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਧੰਨਵਾਦੀ ਹਨ ਮਨਜੀਤ ਸਿੰਘ ਮੰਨਾ ਦੇ ਜਿਨ੍ਹਾਂ ਸਾਡੇ ਗ੍ਰਹਿ ਪਹੁੰਚ ਕੇ ਮੇਰੀ ਪੁੱਤਰੀ ਦਾ ਹੌਂਸਲਾ ਵਧਾਇਆ ਹੈ । ਇਸ ਮੌਕੇ ਚੌਧਰੀ ਹਰਭਜਨ ਸਿੰਘ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂਵਿੰਡ, ਜੱਸ ਭੋਰਛੀ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਬਰਕਤ ਸਰਲੀ, ਸਾਬਕਾ ਮੈਂਬਰ ਸੁਖਦੇਵ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਦੁਆਰਾ ‘ਸੰਰਕਸ਼ਣ ਪ੍ਰੋਜੈਕਟ ਤਹਿਤ’ ਪੌਦੇ ਲਗਾਏ ਅਗਲੀ ਖ਼ਬਰ ਅੱਜ ਸੇਰੋਂ ਖੰਡ ਮਿੱਲ ਮੋਰਚੇ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਹੋਵੇਗਾ ਕਿਸਾਨਾਂ ਦਾ ਮਾਰਚ - ਸੰਯੁਕਤ ਕਿਸਾਨ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।