11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੂੰ ਭਰਵਾਂ ਹੁੰਗਾਰਾ

ਅਮਰਕੋਟ, 10 ਅਗਸਤ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਵਲਟੋਹਾ ਦੇ ਦਰਜਨ ਦੇ ਕਰੀਬ ਪਿੰਡਾਂ ’ਚ ਲੋਕ ਮਿਲਣੀ ਤਹਿਤ ਆਮ ਲੋਕਾਂ ਦੇ ਦੁੱਖ ਦਰਦ ਸੁਣੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਕੀਤਾ ਗਿਆ। ਇਸੇ ਲੜੀ ਤਹਿਤ ਪਿੰਡ ਕੋਟਲੀ ਵਸਾਵਾ ਸਿੰਘ ਵਿਖੇ ਸਰਪੰਚ ਜਗਰਾਜ ਸਿੰਘ ਕੋਟਲੀ ਦੀ ਅਗਵਾਈ ’ਚ ਹੋਏ ਵੱਡੇ ਇਕੱਠ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਅਸ਼-ਅਸ਼ ਕਰ ਉੱਠੇ ।

ਅਜੀਤ ਡੈਸਕ 11-08-2026
ਅਮਰਕੋਟ, 10 ਅਗਸਤ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਵਲਟੋਹਾ ਦੇ ਦਰਜਨ ਦੇ ਕਰੀਬ ਪਿੰਡਾਂ ’ਚ ਲੋਕ ਮਿਲਣੀ ਤਹਿਤ ਆਮ ਲੋਕਾਂ ਦੇ ਦੁੱਖ ਦਰਦ ਸੁਣੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਕੀਤਾ ਗਿਆ। ਇਸੇ ਲੜੀ ਤਹਿਤ ਪਿੰਡ ਕੋਟਲੀ ਵਸਾਵਾ ਸਿੰਘ ਵਿਖੇ ਸਰਪੰਚ ਜਗਰਾਜ ਸਿੰਘ ਕੋਟਲੀ ਦੀ ਅਗਵਾਈ ’ਚ ਹੋਏ ਵੱਡੇ ਇਕੱਠ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਅਸ਼-ਅਸ਼ ਕਰ ਉੱਠੇ । ਉਨ੍ਹਾਂ ਪੰਚਾਇਤ ਵਲੋਂ ਕਰਵਾਏ ਵਿਕਾਸ ਕੰਮਾਂ ਦੀ ਸ਼ਲਾਘਾ ਵੀ ਕੀਤੀ ਤੇ ਕਿਹਾ ਕਿ ਪਿੰਡ ’ਚ ਕੋਈ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਜਿਵੇਂ ਪੰਚਾਇਤ ਨੇ ਸੁੱਚਜੇ ਢੰਗ ਨਾਲ ਕੰਮ ਕੀਤਾ ਤੇ ਅੱਜ ਦੇ ਇਕੱਠ ਨੇ ਇਸ ਗੱਲ ਦਾ ਸਬੂਤ ਦੇ ਦਿੱਤਾ ਕਿ ਪੰਚਾਇਤ ਨੇ ਲੰਮੇ ਸਮੇੰ ਤੋਂ ਅਧੂਰੇ ਪਏ ਕੰਮ ਕਰਕੇ ਪਿੰਡ ਨੂੰ ਨਮੂਨੇ ਦਾ ਪਿੰਡ ਬਣਾ ਦਿੱਤਾ ਹੈ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਖਹਿਰਾ, ਬਲਦੇਵ ਸਿੰਘ ਬਲਾਕ ਸੰਮਤੀ ਮੈਂਬਰ ਨੇ ਸੰਬੋਧਨ ਕਰਦਿਆਂ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹੀਰਾ ਸਿੰਘ ਪੀ.ਏ., ਸੁਖਰਾਜ ਸਿੰਘ ਸੁੱਖ, ਸਾਬਕਾ ਸਰਪੰਚ ਪ੍ਰਤਾਪ ਸਿੰਘ, ਡਾ. ਅਮ੍ਰਿਤ ਸਿੰਘ ਤੇ ਮੈਂਬਰ ਪੰਚਾਇਤ ਅਤੇ ਸਾਰੇ ਵਰਗਾਂ ਨਾਲ ਸੰਬੰਧਿਤ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਬੁਰਜ ਮਰਹਾਣਾ ਵਿਖੇ ਤੀਜ ਮੇਲਾ ਮਨਾਇਆ ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।